ਅੰਮ੍ਰਿਤਸਰ 'ਚ ਤੇਜ਼ੀ ਨਾਲ ਵਧ ਰਿਹੈ 'ਕੋਰੋਨਾ', 2 ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ
Wednesday, May 27, 2020 - 05:44 PM (IST)
ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਅੱਜ ਬੁੱਧਵਾਰ ਦਿਨ ਚੜ੍ਹਦੇ ਹੀ ਅੰਮ੍ਰਿਤਸਰ ਵਾਸੀਆਂ ਲਈ ਇਕ ਵਾਰ ਫਿਰ ਦਹਿਸ਼ਤ ਭਰੀ ਖਬਰ ਆਈ ਹੈ। ਅੱਜ ਪ੍ਰਾਈਵੇਟ ਲੈਬਾਰਟਰੀ 'ਚ 2 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ 'ਚੋਂ ਇਕ ਮਰੀਜ਼ ਰਾਮਦਾਸ ਖੇਤਰ ਦਾ ਰਹਿਣ ਵਾਲਾ ਹੈ ਜਦੋਂਕਿ ਦੂਜਾ ਮਰੀਜ਼ ਮਜੀਠਾ ਰੋਡ ਸਥਿਤ ਭੂ ਤਨ ਪੁਰਾ ਆਬਾਦੀ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 339 ਹੋ ਗਿਆ ਹੈ, ਜਿਨ੍ਹਾਂ 'ਚੋਂ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 297 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਦੱਸਣਯੋਗ ਹੈ ਕਿ ਪੰਜਾਬ ਭਰ 'ਚ ਕੋਰੋਨਾ ਵਾਇਸ ਦੇ 2114 ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਇੱਥੇ ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ 1918 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ 'ਚ ਪਰਤ ਚੁੱਕੇ ਹਨ। ਡਾਕਟਰਾਂ ਵਲੋਂ ਘਰਾਂ 'ਚ ਪਰਤ ਰਹੇ ਲੋਕਾਂ ਨੂੰ ਫਿਲਹਾਲ ਕੁਝ ਦਿਨ ਘਰ 'ਚ ਹੀ ਕੁਆਰੰਟਾਈਨ ਰਹਿਣ ਲਈ ਆਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ ► ਲੋਕਾਂ ਨੂੰ ਦਿੱਤੀ ਰਾਹਤ ਨੇ ਦਿਖਾਇਆ ਅਸਰ, ਵਧਿਆ ''ਕੋਰੋਨਾ'' ਦੇ ਮਰੀਜ਼ਾਂ ਦਾ ਗ੍ਰਾਫ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 56 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 56,46,051 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ ਵਿਚ 3,50,121 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 24,08,484 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 1,50,772 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 4349 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2114 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ 5 ਜ਼ਿਲ੍ਹੇ ਕੋਰੋਨਾ ਮੁਕਤ ਐਲਾਨੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ ► ਗਰਮੀ ਨਾਲ ਹਾਲੋ-ਬੇਹਾਲ ਹੋਏ ਪੰਜਾਬ ਵਾਸੀਆਂ ਨੂੰ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਸੁਣਾਈ ਚੰਗੀ ਖਬਰ