72 ਕਲੀਨਿਕਾਂ ’ਤੇ 1 ਲੱਖ 52 ਮਰੀਜ਼ਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ, 26134 ਮਰੀਜ਼ਾਂ ਦੇ ਹੋਏ ਮੁਫਤ ਟੈਸਟ
Thursday, Sep 18, 2025 - 04:34 PM (IST)

ਅੰਮ੍ਰਿਤਸਰ (ਦਲਜੀਤ)- ਸਿਹਤ ਵਿਭਾਗ ਵਲੋਂ ਜ਼ਿਲੇ ’ਚ ਖੋਲ੍ਹੇ ਗਏ 72 ਮੁਹੱਲਾ ਕਲੀਨਿਕ ਮਰੀਜ਼ਾਂ ਦੇ ਸਫਲ ਇਲਾਜ ਲਈ ਲਾਭਦਾਇਕ ਸਾਬਿਤ ਹੋ ਰਹੇ ਹਨ। ਪਿਛਲੇ 30 ਦਿਨਾਂ ’ਚ ਮੁਹੱਲਾ ਕਲੀਨਿਕਾਂ ਤੋਂ 1 ਲੱਖ 52 ਹਜ਼ਾਰ ਮਰੀਜ਼ਾਂ ਨੇ ਜਾਂਚ ਕਰਵਾ ਕੇ ਮੁਫਤ ਦਵਾਈ ਹਾਸਲ ਕੀਤੀ ਹੈ। ਉਕਤ ਮਰੀਜ਼ਾਂ ’ਚੋਂ 26,134 ਮਰੀਜ਼ਾਂ ਦੇ ਵੱਖ-ਵੱਖ ਤਰ੍ਹਾਂ ਦੇ ਮੁਫਤ ਟੈਸਟ ਕੀਤੇ ਗਏ ਹਨ। ਵਿਭਾਗ ਵਲੋਂ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ 112 ਤਰ੍ਹਾਂ ਦੀ ਦਵਾਈ ਮੁਹੱਲਾ ਕਲੀਨਿਕਾਂ ’ਚ ਉਪਲੱਬਧ ਕਰਵਾਈ ਗਈ ਹੈ। ਮੁਹੱਲਾ ਕਲੀਨਿਕਾਂ ਦੇ ਅਰਬਨ ਖੇਤਰ ਦੇ ਨੋਡਲ ਅਧਿਕਾਰੀ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਭਾਰਤੀ ਧਵਨ ਦੀ ਅਗਵਾਈ ’ਚ ਮਰੀਜ਼ਾਂ ਨੂੰ ਜ਼ਮੀਨੀ ਪੱਧਰ ’ਤੇ ਲਾਭ ਦੇਣ ’ਚ ਵਿਭਾਗ ਸਹਾਈ ਸਾਬਤ ਹੋ ਰਿਹਾ ਹੈ।
ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ
ਜਾਣਕਾਰੀ ਮੁਤਾਬਕ ਜ਼ਿਲੇ ਦੇ ਸ਼ਹਿਰੀ ਖੇਤਰ ’ਚ 34 ਅਤੇ ਦਿਹਾਤੀ ਖੇਤਰ ’ਚ 38 ਮੁਹੱਲਾ ਕਲੀਨਿਕ ਕੰਮ ਕਰ ਰਹੇ ਹਨ। ਮੁਹੱਲਾ ਕਲੀਨਿਕਾਂ ’ਚ 112 ਤਰ੍ਹਾਂ ਦੀ ਦਵਾਈ ਅਤੇ ਵੱਖ-ਵੱਖ ਬੀਮਾਰੀਆਂ ਦੇ ਕਈ ਮਹੱਤਵਪੂਰਨ ਟੈਸਟ ਮੁਫਤ ’ਚ ਕੀਤੇ ਜਾ ਰਹੇ ਹਨ। ਵਿਭਾਗ ਦੇ ਮਾਹਿਰ ਡਾਕਟਰ ਫਾਰਮਾਸਿਸਟ ਦਰਜਾਚਾਰ ਅਤੇ ਟੈਕਨੀਸ਼ੀਅਨ ਵਲੋਂ ਕਲੀਨਿਕ ਚਲਾ ਕੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਪਿਛਲੇ 2 ਸਾਲਾਂ ਤੋਂ ਅਰਬਨ ਖੇਤਰ ਦੇ ਮੁਹੱਲਾ ਕਲੀਨਿਕ ਦੇ ਨੋਡਲ ਅਧਿਕਾਰੀ ਡਾ. ਭਾਰਤੀ ਧਵਨ ਦੀ ਅਗਵਾਈ ’ਚ ਮਰੀਜ਼ਾਂ ਨੂੰ ਕਾਫੀ ਲਾਭ ਮਿਲਿਆ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ 'ਚ ਜਾ ਰਿਹਾ ਮੁੰਡਾ
‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਡਾ. ਭਾਰਤੀ ਧਵਨ ਨੇ ਦੱਸਿਆ ਕਿ ਵਿਭਾਗ ਵਲੋਂ ਮੁਹੱਲਾ ਕਲੀਨਿਕਾਂ ’ਚ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਯੋਜਨਾਵਾ ਦਾ ਲਾਭ ਹੇਠਲੇ ਪੱਧਰ ਤੱਕ ਮਰੀਜ਼ਾਂ ਨੂੰ ਦਿਵਾਉਣ ਲਈ ਅਧਿਕਾਰੀ ਸਮੇਂ-ਸਮੇਂ ’ਤੇ ਫੀਡਬੈਕ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ’ਚ ਹਰ ਤਰ੍ਹਾਂ ਦੀ ਦਵਾਈ ਮਰੀਜ਼ਾਂ ਨੂੰ ਆਸਾਨੀ ਦੇ ਨਾਲ ਮਿਲ ਰਹੀ ਹੈ।
ਇਹ ਵੀ ਪੜ੍ਹੋ- ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ
ਮੁਹੱਲਾ ਕਲੀਨਿਕਾਂ ’ਚ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ
ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਮੁਹੱਲਾ ਕਲੀਨਿਕ ਵਧੀਆ ਢੰਗ ਨਾਲ ਜ਼ਿਲੇ ’ਚ ਕੰਮ ਕਰ ਰਹੇ ਹਨ। ਮਰੀਜ਼ਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਿਭਾਗ ਮੁਸਤੈਦੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਕੁਝ ਨਾਜ਼ੁਕ ਮੁਹੱਲਾ ਅਜਿਹੇ ਹਨ, ਜਿਨ੍ਹਾਂ ’ਚ ਵਾਰ-ਵਾਰ ਚੋਰੀਆਂ ਹੋ ਰਹੀਆਂ ਹਨ। ਉਨ੍ਹਾਂ ਕਲੀਨਿਕਾਂ ’ਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾ ਰਹੇ ਹਨ। ਕੈਮਰਿਆਂ ਦਾ ਕੰਟਰੋਲ ਸਬੰਧਤ ਕਲੀਨਿਕ ਦੇ ਡਾਕਟਰ ਦੇ ਮੋਬਾਈਲ ’ਤੇ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8