ਬਟਾਲਾ ਪਹੁੰਚੇ ਕੈਪਟਨ, ਕਿਹਾ ਹਾਦਸੇ ਦੀ ਤਹਿ ਤਕ ਜਾਵਾਂਗੇ

Friday, Sep 06, 2019 - 06:36 PM (IST)

ਬਟਾਲਾ ਪਹੁੰਚੇ ਕੈਪਟਨ, ਕਿਹਾ ਹਾਦਸੇ ਦੀ ਤਹਿ ਤਕ ਜਾਵਾਂਗੇ

ਬਟਾਲਾ : ਬੀਤੇ ਦਿਨੀਂ ਬਟਾਲਾ ਸਥਿਤ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ 23 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 4 ਦਰਜਨ ਲੋਕ ਜ਼ਖਮੀ ਹੋ ਗਏ ਸਨ। ਜ਼ਖਮੀਆਂ ਦਾ ਹਾਲ ਜਾਨਣ ਲਈ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਪਹੁੰਚੇ। ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪੁਲਸ ਵਲੋਂ ਇਲਾਕੇ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਲਗਭਗ 12.30 ਵਜੇ ਮੁੱਖ ਮੰਤਰੀ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ ਜਾਣਿਆ। 

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਆਖਿਆ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਗਈ ਹੈ, ਜਿਹੜੀ ਇਸ ਮਾਮਲੇ ਦੀ ਤਹਿ ਤੱਕ ਪਹੁੰਚੇਗੀ। ਕੈਪਟਨ ਨੇ ਕਿਹਾ ਕਿ ਜਾਂਚ ਕਮੇਟੀ ਜਾਂਚ ਕਰੇਗੀ ਕਿ ਇਹ ਫੈਕਟਰੀ ਕਿਵੇਂ ਅਤੇ ਕਦੋਂ ਅਤੇ ਕਿਸ ਦੇ ਹੁਕਮਾਂ 'ਤੇ ਚੱਲ ਰਹੀ ਹੈ। ਜਿਹੜਾ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾਦਸੇ ਦੇ ਸਾਰੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।


author

Gurminder Singh

Content Editor

Related News