ਪਾਤੜਾਂ ਦੇ ‘ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ’ ਦਾ CBSE ਪ੍ਰੀਖਿਆਵਾਂ ’ਚ ਦਬਦਬਾ ਕਾਇਮ
Wednesday, May 13, 2026 - 09:15 PM (IST)
ਪਾਤੜਾਂ (ਸੁਖਦੀਪ ਮਾਨ) - ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਪਾਤੜਾਂ ਦੇ ਨਾਮੀ ਵਿਦਿਅਕ ਅਦਾਰੇ ‘ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ’ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਚੀਤਿਕਾ ਰਾਣੀ ਨੇ 98.6 ਫੀਸਦੀ ਅੰਕ ਹਾਸਲ ਕਰਕੇ ਜਿੱਥੇ ਪਟਿਆਲਾ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ, ਉਥੇ ਹੀ ਹਿਊਮੈਨਟੀਜ਼ (ਆਰਟਸ) ਗਰੁੱਪ ਵਿਚੋਂ ਪੂਰੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਇੱਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ । ਚੀਤਿਕਾ ਰਾਣੀ ਤੋਂ ਇਲਾਵਾ ਸਿੱਧੀ ਗੋਇਲ ਨੇ 97 ਫੀਸਦੀ ਅਤੇ ਨਿਗਮ ਗੋਇਲ ਨੇ 96.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਚਮਕਾਇਆ ਹੈ। ਨਤੀਜਾ ਐਲਾਨੇ ਜਾਣ ਤੋਂ ਬਾਅਦ ਸਕੂਲ ਕੈਂਪਸ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਟਾਫ ਵਲੋਂ ਵਿਦਿਆਰਥੀਆਂ ਤੇ ਮਾਪਿਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ ਕਿਉਕਿ ਅਤੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ।
ਬੋਰਡ ਦੀਆਂ ਪ੍ਰੀਖਿਆਵਾਂ ਵਿਸ ਸਕੂਲ ਦੇ ਕੁੱਲ 181 ਵਿਦਿਆਰਥੀ ਸ਼ਾਮਲ ਹੋਏ ਸਨ। ਸਕੂਲ ਪ੍ਰਬੰਧਕਾਂ ਅਨੁਸਾਰ ਹਰ ਬੱਚੇ ਵੱਲ ਨਿੱਜੀ ਤੌਰ ’ਤੇ ਦਿੱਤੇ ਗਏ ਵਿਸ਼ੇਸ਼ ਧਿਆਨ ਸਦਕਾ ਹੀ ਇਹ ਵੱਡੀ ਪ੍ਰਾਪਤੀ ਸੰਭਵ ਹੋਈ ਹੈ। ਨਤੀਜਿਆਂ ਵਿਚ 95 ਫੀਸਦੀ ਤੋਂ ਵੱਧ ਅੰਕ 9 ਵਿਦਿਆਰਥੀ, 90 ਫੀਸਦੀ ਤੋਂ ਵੱਧ ਅੰਕ 18 ਵਿਦਿਆਰਥੀ, 80 ਫੀਸਦੀ ਤੋਂ 90 ਫੀਸਦੀ ਤੱਕ 64 ਵਿਦਿਆਰਥੀ, 70 ਫੀਸਦੀ ਤੋਂ 80 ਫੀਸਦੀ ਤੱਕ 53 ਵਿਦਿਆਰਥੀ, 60 ਫੀਸਦੀ ਤੋਂ 70 ਫੀਸਦੀ ਤੱਕ 29 ਵਿਦਿਆਰਥੀ ਸ਼ਾਮਲ ਹੋਏ ਹਨ।
ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਗੱਲਬਾਤ ਕਰਦਿਆਂ ਮਾਪਿਆਂ ਨੇ ਕਿਹਾ ਕਿ ਸਕੂਲ ਦੇ ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਹੀ ਉਨ੍ਹਾਂ ਦੇ ਬੱਚੇ ਅੱਜ ਇਸ ਮੁਕਾਮ ’ਤੇ ਪਹੁੰਚੇ ਹਨ। ਪਾਤੜਾਂ ਨਿਵਾਸੀਆਂ ਵਿਚ ਵੀ ਇਸ ਗੱਲ ਨੂੰ ਲੈ ਕੇ ਕਾਫੀ ਮਾਣ ਪਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਇਲਾਕੇ ਦਾ ਸਕੂਲ ਜ਼ਿਲ੍ਹਾ ਪੱਧਰ ’ਤੇ ਮੋਹਰੀ ਸਥਾਨ ਹਾਸਲ ਕਰ ਰਿਹਾ ਹੈ। ਸਕੂਲ ਮੈਨੇਜਮੈਂਟ ਨੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਉਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਦਾ ਅਹਿਦ ਦੁਹਰਾਇਆ ਹੈ।
