ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Friday, Jul 24, 2020 - 09:30 AM (IST)

ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਪਾਤੜਾਂ (ਚੋਪੜਾ) : ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਖਾਸਪੁਰ ਵਿਖੇ ਇਕ ਨੌਜਵਾਨ ਦਾ ਪ੍ਰੇਮ ਸਬੰਧਾਂ ਨੂੰ ਲੈ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰ ਦੀ ਹੀ ਇਕ ਲੜਕੀ ਨੂੰ ਲੈ ਕੇ ਹੋਏ ਇਸ ਕਤਲ ਸਬੰਧੀ ਪਾਤੜਾਂ ਪੁਲਸ ਨੇ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋਂ : ਦਰਿੰਦਗੀ ਦੀਆਂ ਹੱਦਾਂ ਪਾਰ: ਦਲਿਤ ਵਿਅਕਤੀ ਨੂੰ ਬੰਧਕ ਬਣਾ ਦਿੱਤੇ ਤਸੀਹੇ, ਪਿਲਾਇਆ ਪਿਸ਼ਾਬ (ਵੀਡੀਓ)

ਜਾਣਕਾਰੀ ਦਿੰਦਿਆਂ ਛਿੰਦਰ ਕੌਰ ਪਤਨੀ ਭੋਲਾ ਸਿੰਘ ਨੇ ਦੱਸਿਆ ਕਿ ਕੱਲ ਝਗੜਾ ਹੁੰਦਾ ਸੁਣ ਕੇ ਜਦੋਂ ਉਸ ਨੇ ਬਾਹਰ ਨਿਕਲ ਕੇ ਦੇਖਿਆ ਤਾਂ ਉਥੇ ਗੁਰਮੀਤ ਸਿੰਘ ਅਤੇ ਜਸਵੀਰ ਸਿੰਘ ਨੇ ਉਸ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਮੈਨੂੰ ਛੁਡਾਉਣ ਵਾਸਤੇ ਆਏ ਮੇਰੇ ਲੜਕੇ ਮਨਪ੍ਰੀਤ ਸਿੰਘ ਦੇ ਵੀ ਇਨ੍ਹਾਂ ਵਿਅਕਤੀਆਂ ਨੇ ਸਿਰ 'ਚ ਸੱਟ ਮਾਰ ਦਿੱਤੀ, ਜਿਸ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਭਰਤੀ ਕਰਵਾਇਆ ਗਿਆ, ਜਿਥੇ ਉਸ ਦੀ ਰਾਤ ਮੌਤ ਹੋ ਗਈ। ਦੋਵੇਂ ਕਥਿਤ ਦੋਸ਼ੀ ਮ੍ਰਿਤਕ ਨੌਜਵਾਨ ਦੇ ਮਾਮੇ ਦੇ ਲੜਕੇ ਹਨ।

ਇਹ ਵੀ ਪੜ੍ਹੋਂ : ਫੇਸਬੁੱਕ 'ਤੇ ਸ਼ਾਤਿਰ ਠੱਗ ਨੇ ਲੱਭਿਆ ਠੱਗੀ ਨਵਾਂ ਤਰੀਕਾ, ਕਿਤੇ ਤੁਸੀਂ ਨਾ ਹੋ ਜਾਇਓ ਸ਼ਿਕਾਰ

ਇਸ ਬਾਰੇ ਥਾਣਾ ਮੁਖੀ ਪਾਤੜਾਂ ਗੁਰਦੇਵ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ। ਫ਼ਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਮੀਤ ਸਿੰਘ ਅਤੇ ਜਸਵੀਰ ਸਿੰਘ ਖਿਲਾਫ ਕੇਸ ਦਰਜ ਕਰ ਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।


author

Baljeet Kaur

Content Editor

Related News