ਕਾਮਰੇਡ ਝਬਾਲ ਸਮੇਤ ਹੋਰ ਦੇਸ਼ ਭਗਤਾਂ ਦੀ ਬਰਸੀ ਸਮਾਗਮ 5 ਨੂੰ - ਕਾਮਰੇਡ ਝਬਾਲ

02/01/2018 6:18:09 PM

ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ, ਭਾਟੀਆ)- ਉੱਘੇ ਕਮਿਊਨਿਸਟ ਆਗੂ ਅਤੇ ਮਰਹੂਮ ਐੱਮ. ਐੱਲ. ਏ. ਕਾਮਰੇਡ ਦਰਸ਼ਨ ਸਿੰਘ ਝਬਾਲ ਸਮੇਤ ਕਮਿਊਨਿਸਟ ਲਹਿਰ ਦੌਰਾਨ ਕੁਰਬਾਨੀਆਂ ਦੇਣ ਵਾਲੇ ਖੇਤਰ ਦੇ ਦੇਸ਼ ਭਗਤਾਂ ਦੀ ਸਾਲਾਨਾ ਬਰਸੀ ਸਮਾਗਮ 5 ਫਰਵਰੀ ਨੂੰ ਅੱਡਾ ਝਬਾਲ ਸਥਿਤ ਬਿਜਲੀਘਰ ਦੀ ਗ੍ਰਾਂਊਡ 'ਚ ਕਰਵਾਈ ਜਾਵੇਗੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੂਬਾਈ ਆਗੂ ਕਾਮਰੇਡ ਜਸਪਾਲ ਸਿੰਘ ਢਿੱਲੋਂ ਝਬਾਲ ਨੇ ਦੱਸਿਆ ਕਿ ਬਰਸੀ ਸਮਾਗਮ ਦਾ ਅਯੋਜਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਕੀਤਾ ਜਾਵੇਗਾ। ਇਸ ਸਮਾਗਮ 'ਚ ਪਾਰਟੀ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਜਿਥੇ ਉੱਚੇਚੇ ਤੌਰ 'ਤੇ ਸ਼ਿਰਕਤ ਕਰਨਗੇ, ਉਥੇ ਹੀ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਹਰਕੰਵਲ ਸਿੰਘ, ਸੂਬਾਈ ਪ੍ਰਧਾਨ ਕਾਮਰੇਡ ਰਤਨ ਸਿੰਘ ਰੰਧਾਵਾ, ਕੇਂਦਰੀ ਕਮੇਟੀ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਵੀ ਸ਼ਮੂਲੀਅਤ ਕਰਨਗੇ। ਕਾਮਰੇਡ ਝਬਾਲ ਨੇ ਦੱਸਿਆ ਕਿ ਇਸ ਦੌਰਾਨ ਪਿੱਛਲੇ ਦਿਨਾਂ ਦੌਰਾਨ ਪ੍ਰਲੋਕ ਗਮਨ ਕਰ ਗਏ ਵਿੱਛੜੇ ਸਾਥੀਆਂ ਨੂੰ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ ਜਾਣਗੀਆਂ। ਇਸ ਸਮੇਂ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਹਰਦੀਪ ਸਿੰਘ ਰਸੂਲਪੁਰ, ਜਸਬੀਰ ਸਿੰਘ ਗੰਡੀਵਿੰਡ ਆਦਿ ਆਗੂ ਹਾਜ਼ਰ ਸਨ।


Related News