ਪੱਟੀ ’ਚ ਫਰਨੀਚਰ ਹਾਊਸ ਦੇ ਮਾਲਕ ਨੂੰ ਕਾਰ ਸਵਾਰਾਂ ਨੇ ਮਾਰੀਆਂ ਗੋਲ਼ੀਆਂ

Tuesday, Sep 14, 2021 - 12:24 PM (IST)

ਪੱਟੀ ’ਚ ਫਰਨੀਚਰ ਹਾਊਸ ਦੇ ਮਾਲਕ ਨੂੰ ਕਾਰ ਸਵਾਰਾਂ ਨੇ ਮਾਰੀਆਂ ਗੋਲ਼ੀਆਂ

ਪੱਟੀ (ਸੌਰਭ) : ਪੱਟੀ ਦੇ ਲਾਹੋਰ ਰੋਡ ’ਤੇ  ਫਰਨੀਚਰ ਹਾਊਸ ਦੁਕਾਨ ਦੇ ਮਾਲਕ ’ਤੇ ਅਣਪਛਾਤੇ ਕਾਰ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲ਼ੀਆਂ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਏ ਬਲਵਿੰਦਰ ਸਿੰਘ ਨੂੰ ਨੇੜਲੇ ਦੁਕਾਨਦਾਰਾਂ ਵੱਲੋਂ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਂਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਵਾਲੇ ਮਾਮਲੇ ’ਚ ਵੱਡਾ ਖ਼ੁਲਾਸਾ, ਫੋਨ ’ਚ ਮਿਲੀਆਂ ਵੀਡੀਓਜ਼ ਨੇ ਖੋਲ੍ਹੀ ਪਤਨੀ ਦੀ ਪੋਲ

ਉਧਰ ਘਟਨਾਂ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ। ਜਿਸ ਗੱਡੀ ਵਿਚ ਨੌਜਵਾਨ ਆਏ ਸਨ ਉਸ ਗੱਡੀ ਅੱਗੇ ਸਰਪੰਚ ਲਿਖਿਆ ਹੋਇਆ ਦੱਸਿਆ ਜਾ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੱਟੀ ਪੁਲਸ ਵੀ ਘਟਨਾ ਸਥਾਨ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਕਿਹਾ ਕਿ ਸੜਕ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜ਼ਖ਼ਮੀ ਹੋਏ ਵਿਅਕਤੀ ਦੇ ਬਿਆਨ ਲੈਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।

ਇਹ ਵੀ ਪੜ੍ਹੋ : ਪਟਿਆਲਾ ’ਚ ਵੱਡੀ ਵਾਰਦਾਤ, ਸਕੇ ਭਰਾਵਾਂ ਨੇ ਭੈਣਾਂ ਨੂੰ ਮਾਰੀਆਂ ਗੋਲ਼ੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News