ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ
Friday, May 13, 2022 - 01:08 PM (IST)
ਪੱਟੀ (ਸੌਰਭ) - ਬੀਤੀ ਰਾਤ ਕਰੀਬ 1:30 ਵਜੇ ਪੱਟੀ ਹਲਕੇ ਦੇ ਪਿੰਡ ਕੋਟਦਾਤਾ ਵਿਖੇ ਇਕ ਵਿਅਕਤੀ ਨੇ ਆਪਣੇ ਸਹੁਰੇ ਘਰ ’ਚ ਦਾਖ਼ਲ ਹੋ ਕੇ ਪੇਕੇ ਰਹਿ ਰਹੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪਤਨੀ ਨੂੰ ਮਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਖ਼ੁਦਕੁਸ਼ੀ ਕਰ ਲਈ। ਇਸ ਵਾਰਦਾਤ ਨਾਲ ਪਿੰਡ ’ਚ ਸਨਸਨੀ ਫੈਲ ਗਈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ
ਮ੍ਰਿਤਕ ਵਿਅਕਤੀ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਬੋਪਾਰਾਏ ਅਤੇ ਉਸ ਦੀ ਪਤਨੀ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਆਪਣੇ ਪੇਕੇ ਰਹਿ ਰਹੀ ਸੀ। ਬੀਤੀ ਦੇਰ ਰਾਤ ਮ੍ਰਿਤਕ ਇੰਦਰਜੀਤ ਨੇ ਆਪਣੇ ਸਹੁਰੇ ਘਰ ਵਿੱਚ ਦਾਖਿਲ ਹੋ ਪਤਨੀ ਪਰਮਜੀਤ ਕੌਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ 'ਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲ਼ਾ ਸਮਾਪਤ ਕਰ ਲਈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 3 ਸਾਲਾ ਪਹਿਲਾਂ ਰੋਜ਼ੀ-ਰੋਟੀ ਲਈ ਕੁਵੈਤ ਗਏ ਚੋਹਲਾ ਸਾਹਿਬ ਦੇ 26 ਸਾਲਾ ਨੌਜਵਾਨ ਦੀ ਹੋਈ ਮੌਤ
ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੇ ਅਜਿਹਾ ਕਿਉਂ ਕੀਤਾ, ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗਾ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ