ਪੱਟੀ ’ਚ ਲੁੱਟ ਦੀ ਵੱਡੀ ਵਾਰਦਾਤ : ਬੈਂਕ ਆਫ਼ ਬੜੌਦਾ ’ਚ 4 ਹਥਿਆਰਬੰਦ ਲੁਟੇਰਿਆਂ ਨੇ ਮਾਰਿਆ ਡਾਕਾ (ਤਸਵੀਰਾਂ)
Tuesday, Jan 04, 2022 - 06:22 PM (IST)
ਪੱਟੀ (ਸੌਰਭ, ਗੁਰਮੀਤ ਸਿੰਘ) - ਪੱਟੀ ਸ਼ਹਿਰ ਦੀ ਦਾਣਾ ਮੰਡੀ ਦੇ ਸਾਹਮਣੇ ਸਾਥਿਤ ਬੈਂਕ ਆਫ ਬੜੌਦਾ ਦੀ ਬਰਾਂਚ ’ਚ ਅੱਜ ਦੁਪਹਿਰ 2 ਵਜੇ ਦੇ ਕਰੀਬ 4 ਹਥਿਆਰਬੰਦ ਨੌਜਵਾਨਾਂ ਵਲੋਂ ਡਾਕਾ ਮਾਰ ਲੈਣ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਵਾਰਦਾਤ ਦੌਰਾਨ ਕੈਸ਼ੀਅਰ ਤੋਂ ਲੱਖਾਂ ਰੁਪਏ ਦੀ ਨਕਦੀ ਅਤੇ ਗੰਨਮੈਨ ਤੋਂ ਰਾਈਫ਼ਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਲੁੱਟ ਦੀ ਇਸ ਘਟਨਾ ਦੀ ਸੂਚਨਾ ਮੁਲਾਜ਼ਮਾਂ ਨੇ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਭਗਵੰਤ ਮਾਨ ਦਾ ਵਿਰੋਧੀਆਂ ’ਤੇ ਨਿਸ਼ਾਨਾ, ਕਿਹਾ ‘ਸਾਡੇ ਘਰੇ ਕਿਉਂ ਨਹੀਂ ਆਉਂਦੀਆਂ ED ਦੀਆਂ ਟੀਮਾਂ’
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਬੈਂਕ ਮੈਨੇਜਰ ਕਮਲਦੀਪ ਅਤੇ ਗੰਨਮੈਨ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਦੁਪਹਿਰ 2 ਵਜੇ ਦੇ ਕਰੀਬ ਲੰਚ ਟਾਇਮ ਹੋਇਆ ਸੀ। ਉਸ ਸਮੇਂ ਹਥਿਆਰਾਂ ਨਾਲ ਲੈੱਸ 4 ਨੌਜਵਾਨ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ, ਉਹ ਬਰਾਂਚ ਦੇ ਅੰਦਰ ਦਾਖ਼ਲ ਹੋ ਗਏ। ਉਨ੍ਹਾਂ ਨੇ ਆਪਣੇ ਸਾਰ ਗੰਨਮੈਨ ਦੀ ਰਾਈਫਲ ਖੋਹ ਲਈ ਅਤੇ ਕੈਸ਼ੀਅਰ ਤੋਂ 5 ਤੋਂ 10 ਲੱਖ ਰੁਪਏ ਲੁੱਟੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਲੁਟੇਰੇ ਨਕਦੀ ਦੇ ਨਾਲ-ਨਾਲ ਜਾਂਦੇ ਹੋਏ ਸੀ.ਸੀ.ਟੀ.ਵੀ. ਦਾ ਡੀ.ਵੀ.ਆਰ ਵੀ ਨਾਲ ਲੈ ਗਏ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਪਰੀ ਦੁਖਦ ਘਟਨਾ : ਸੀਵਰੇਜ ’ਚ ਡਿੱਗਣ ਕਾਰਨ 2 ਸਾਲਾ ਬੱਚੇ ਦੀ ਮੌਤ (ਵੀਡੀਓ)