ਪੱਟੀ ਦੇ ਕਾਂਗਰਸੀ ਵਿਧਾਇਕ ‘ਹਰਮਿੰਦਰ ਸਿੰਘ ਗਿੱਲ’ ਕੋਰੋਨਾ ਪਾਜ਼ੇਟਿਵ, ਫੇਸਬੁੱਕ 'ਤੇ ਪੋਸਟ ਪਾ ਦਿੱਤੀ ਜਾਣਕਾਰੀ

Tuesday, Apr 06, 2021 - 12:19 PM (IST)

ਪੱਟੀ ਦੇ ਕਾਂਗਰਸੀ ਵਿਧਾਇਕ ‘ਹਰਮਿੰਦਰ ਸਿੰਘ ਗਿੱਲ’ ਕੋਰੋਨਾ ਪਾਜ਼ੇਟਿਵ, ਫੇਸਬੁੱਕ 'ਤੇ ਪੋਸਟ ਪਾ ਦਿੱਤੀ ਜਾਣਕਾਰੀ

ਤਰਨਤਾਰਨ (ਬਿਊਰੋ) : ਤਰਨਤਾਰਨ ਦੇ ਪੱਟੀ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਉਨ੍ਹਾਂ ਨੇ ਹੀ ਆਪਣੀ ਫੇਸਬੁੱਕ 'ਤੇ ਇਕ ਪੋਸਟ ਪਾ ਦਿੱਤੀ। ਫੇਸਬੁੱਕ ਪੇਜ਼ ’ਤੇ ਪਾਈ ਹੋਈ ਪੋਸਟ ’ਚ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ‘ਦੋਸਤੋ ! ਮੈ ਕੋਰੋਨਾ ਪਾਜ਼ੇਟਿਵ ਹੋ ਗਿਆ ਹਾਂ, ਡਾਕਟਰਾਂ ਦੀ ਸਲਾਹ ’ਤੇ ਮੈਨੂੰ ਇਕਾਂਤਵਾਸ ’ਚ ਰੱਖਿਆ ਜਾ ਰਿਹਾ ਹਾਂ, SORRY ਥੋਹੜੇ ਦਿਨਾਂ ਵਾਸਤੇ ਮਿਥੇ ਪ੍ਰੋਗਰਾਮ ਮਨਸੂਖ਼ ਕਰਨੇ ਪੈਣੇ ਹਨ, ਜਿਸ ਲਈ ਮੈਂ ਸਾਰਿਆਂ ਤੋਂ ਮੁਆਫ਼ੀ ਮੰਗਦਾ ਹਾਂ। 

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਆਪਣੀ ਫੇਸਬੁੱਕ ਪੋਸਟ ’ਚ ਇਹ ਹੀ ਕਿਹਾ ਕਿ ‘ਇਕ-ਦੋ ਦਿਨਾਂ ਵਿੱਚ ਜਿਹੜੇ ਸੱਜਣ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣਾ ਖ਼ਿਆਲ ਰੱਖਣ ਅਤੇ ਲੋੜ ਪੈਣ ’ਤੇ ਕੋਰੋਨਾ ਵਾਇਰਸ ਦਾ ਟੈਸਟ ਜ਼ਰੂਰ ਕਰਵਾਉਣ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਪੜ੍ਹੋ ਇਹ ਵੀ ਖਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ


author

rajwinder kaur

Content Editor

Related News