ਨਸ਼ੇ ਦੇ ਕਹਿਰ ਕਾਰਨ ਇਕ ਹੋਰ ਨੌਜਵਾਨ ਦੀ ਹੋਈ ਮੌਤ
Monday, Oct 11, 2021 - 10:56 AM (IST)
ਪੱਟੀ (ਸੋਢੀ) - ਪੱਟੀ ਨੇੜੇ ਲੱਗਦੇ ਪਿੰਡ ਸੈਦੋ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਮੱਲ੍ਹ ਸਿੰਘ ਸੈਦੋ ਦੇ ਨੌਜਵਾਨ ਪੁੱਤਰ ਦੀ ਨਸ਼ਾ ਕਰਨ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਸੈਦੋ ਵਿੱਚ ਕੀਤਾ ਗਿਆ। ਇਸ ਦੁੱਖ ਦੀ ਘੜੀ ’ਤੇ ਪਹੁੰਚੇ ਕਿਸਾਨ ਆਗੂ ਮੇਹਰ ਸਿੰਘ ਤਲਵੰਡੀ ਅਤੇ ਗੁਰਭੇਜ ਸਿੰਘ ਧਾਰੀਵਾਲ ਨੇ ਕਿਹਾ ਕੇ ਪੰਜਾਬ ਸਰਕਾਰ ਨੇ ਚਾਰ ਹਫ਼ਤਿਆਂ ਵਿਚ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ। ਇਸ ਦੇ ਬਾਵਜੂਦ ਅੱਜ ਵੀ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਇਹ ਸਭ ਕੁਝ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਚੱਲ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਰੋਜ਼ਾਨਾ ਨਸ਼ੇ ਕਰਕੇ ਕਈ ਮੌਤਾਂ ਹੋ ਰਹੀਆਂ ਹਨ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕੇ ਸਰਕਾਰ ਨਸ਼ਾ ਵੇਚਣ ਵਾਲੇ ਗੁੰਡਿਆਂ ’ਤੇ ਸ਼ਿਕੰਜਾ ਕੱਸੇ, ਨਹੀਂ ਤਾਂ ਸਰਕਾਰ ਲਈ ਨਤੀਜਾ ਮਾੜਾ ਹੋਵੇਗਾ। ਇਸ ਮੌਕੇ ਚਾਨਣ ਸਿੰਘ ਬੰਗਲਾ ਰਾਏ, ਹਰਿੰਦਰ ਸਿੰਘ ਆਸਲ, ਰੂਪ ਸਿੰਘ, ਰੇਸ਼ਮ ਸਿੰਘ, ਸਵਰਣ ਸਿੰਘ ਹਰੀਕੇ ਆਦਿ ਕਿਸਾਨ ਆਗੂਆਂ ਨੇ ਪੀੜਤ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’