ਪੱਟੀ ਗੈਂਗਵਾਰ : ਕੈਨੇਡਾ ਰਹਿੰਦੇ ਲੰਡਾ ਨੇ ਸੁਪਾਰੀ ਦੇ ਕੇ ਗੈਂਗਸਟਰਾਂ ਤੋਂ ਕਰਵਾਇਆ ਸੀ ਨੌਜਵਾਨਾਂ ਦਾ ਕਤਲ

Wednesday, Jun 02, 2021 - 01:49 PM (IST)

ਪੱਟੀ (ਰਮਨ) - ਬੀਤੀ 27 ਮਈ ਦੀ ਚੜ੍ਹਦੀ ਸਵੇਰ ਨੂੰ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਕੇ 2 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ਅਤੇ 1 ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ। ਇਸ ਕਤਲ ਮਾਮਲੇ ਨੂੰ ਟ੍ਰੇਸ ਕਰਦੇ ਹੋਏ ਥਾਣਾ ਸਿਟੀ ਪੱਟੀ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਕਤਲ ਕਾਂਡ ਨੂੰ ਕੈਨੇਡਾ ਰਹਿੰਦੇ ਲੰਡਾ ਨਾਮਕ ਦੋਸ਼ੀ ਨੇ ਪ੍ਰੀਤ ਸੇਖੋਂ ਨੂੰ ਸੁਪਾਰੀ ਦੇ ਕੇ ਕਰਵਾਇਆ ਸੀ। ਪੁਲਸ ਨੇ ਮ੍ਰਿਤਕਾਂ ਦੀ ਰੇਕੀ ਕਰਨ ਅਤੇ ਗੈਂਗਸਟਰਾਂ ਨੂੰ ਸੂਚਨਾ ਦੇਣ ਵਾਲੇ ਇਕ ਵਿਅਕਤੀ ਸਣੇ 3 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਮਾਮਲੇ ’ਚ ਹਾਲੇ ਪ੍ਰੀਤ ਸੇਖੋਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਲੱਗੇ ਨਵਜੋਤ ਸਿੱਧੂ ਦੀ 'ਗੁੰਮਸ਼ੁਦਗੀ' ਦੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50,000 ਰੁਪਏ ਦਾ ਇਨਾਮ

ਪੁਲਸ ਨੇ ਇੰਝ ਗ੍ਰਿਫ਼ਤਾਰ ਕੀਤੇ ਦੋਸ਼ੀ 
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਲੇ ਨੇ ਦੱਸਿਆ ਕਿ ਬੀਤੇ ਦਿਨੀਂ ਕਸਬਾ ਪੱਟੀ ਵਿਖੇ ਅਮਨਦੀਪ ਸਿੰਘ ਉਰਫ ਫੌਜੀ ਅਤੇ ਪ੍ਰਭਦੀਪ ਸਿੰਘ ਉਰਫ ਪੂਰਨ ਦੇ ਹੋਏ ਕਤਲ ਤੋਂ ਬਾਅਦ ਉਨ੍ਹਾਂ ਨੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਖੇਤਰਾਂ ਵਿੱਚ ਕੁੱਲ 6 ਟੀਮਾਂ ਬਣਾ ਕੇ ਭੇਜੀਆਂ ਸਨ। ਇਸ ਕਤਲ ਮਾਮਲੇ ਦੀ ਸਹੀ ਜਾਂਚ ਕਰਦੇ ਹੋਏ ਵਿਸ਼ੇਸ਼ ਜਾਂਚ ਟੀਮ ਨੇ ਮੰਗਲਵਾਰ ਨੂੰ ਮਲਕੀਤ ਸਿੰਘ ਉਰਫ ਲੱਡੂ ਪੁੱਤਰ ਮੇਜਰ ਸਿੰਘ ਪੱਟੀ ਨੂੰ ਸਕਾਰਪੀਓ ਵਾਹਨ (ਪੀ.ਬੀ. 88 9777) ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਇਲਾਵਾ ਪੁਲਸ ਨੇ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਹਰੀਕੇ ਨੂੰ 315 ਬੋਰ ਦੇਸੀ ਕੱਟਾ, 4 ਜ਼ਿੰਦਾ ਰੌਂਦ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਮਨਜੀਤ ਸਿੰਘ ਨਿਵਾਸੀ ਮਨੋਚਾਹਲ ਨੂੰ 32 ਬੋਰ ਦੀ ਪਿਸਤੌਲ ਅਤੇ 5 ਜ਼ਿੰਦਾ ਰੌਂਦ ਸਣੇ ਕਾਬੂ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਬਲੈਕ ਤੇ ਵ੍ਹਾਈਟ ਫੰਗਸ ਦੇ ਸਾਹਮਣੇ ਆਏ 2 ਹੋਰ ਨਵੇਂ ਮਾਮਲੇ, 1 ਮਰੀਜ਼ ਦੀ ਮੌਤ

ਜਲਦ ਕਾਬੂ ਕਰ ਲਏ ਜਾਣਗੇ ਬਾਕੀ ਦੇ ਲੋਕ : ਪੁਲਸ
ਪੁਲਸ ਪਾਰਟੀ ਨੇ ਮਲਕੀਤ ਸਿੰਘ ਉਰਫ ਲੱਡੂ ਨੂੰ ਪੱਟੀ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਮੁਲਜ਼ਮ ਮਲਕੀਤ ਸਿੰਘ ਕੋਲੋਂ ਬਰਾਮਦ ਹੋਏ ਫੋਨ ’ਚ ਪੁਲਸ ਨੂੰ ਕੁਝ ਸ਼ੱਕੀ ਨੰਬਰ ਮਿਲੇ ਹਨ। ਤਕਨੀਕੀ ਟੀਮ ਦੀ ਮਦਦ ਲੈ ਕੇ ਪੁਲਸ ਇਸ ਕਤਲ ਕਾਂਡ ਦੀ ਬੜੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਮਾਮਲੇ ’ਚ ਜਿਹੜੇ ਵੀ ਲੋਕ ਸ਼ਾਮਲ ਹਨ, ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ -  ਅੰਮ੍ਰਿਤਸਰ ਦੇ ਗੇਟ ਹਕੀਮਾਂ ’ਚ ਗੁੰਡਾਗਰਦੀ ਦਾ ਨੰਗਾ ਨਾਚ, 10 ਲੋਕਾਂ ਨੇ ਕੀਤਾ ਜਾਨਲੇਵਾ ਹਮਲਾ, ਘਟਨਾ CCTV ’ਚ ਕੈਦ

ਜਾਣੋ ਕੀ ਹੈ ਪੂਰਾ ਮਾਮਲਾ: 
ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮਲਕੀਤ ਸਿੰਘ ਉਰਫ ਲੱਡੂ ਨੇ ਪੁੱਛਗਿੱਛ ਦੌਰਾਨ ਪੁਲਸ ਨੂੰ ਦੱਸਿਆ ਕਿ ਪ੍ਰਮਜੀਤ ਸਿੰਘ ਉਰਫ ਪੰਮਾ ਦੇ ਨਾਲ ਉਸ ਦੀ ਜਾਣ-ਪਛਾਣ ਪੱਟੀ ਦੀ ਦਾਣਾ ਮੰਡੀ ਵਿੱਚ ਹੋਈ ਸੀ। ਪ੍ਰਮਜੀਤ ਉਰਫ ਪੰਮਾ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਨਿਵਾਸੀ ਕੈਨੇਡਾ ਦਾ ਸਾਥੀ ਸੀ। ਇਕ ਦਿਨ ਪ੍ਰਮਜੀਤ ਪੰਮਾ ਨੇ ਉਸ ਦੀ ਪਛਾਣ ਲਖਬੀਰ ਸਿੰਘ ਉਰਫ ਲੰਡਾ ਨਾਲ ਕਰਵਾ ਦਿੱਤੀ। ਦਰਅਸਲ ਲਖਬੀਰ ਲੰਡਾ ਦਾ ਮ੍ਰਿਤਕ ਅਮਨਦੀਪ ਉਰਫ ਫੌਜੀ ਨਾਲ ਕਿਸੇ ਫਿਰੌਤੀ ਨੂੰ ਲੈ ਕੇ ਆਪਸੀ ਝਗੜਾ ਹੋਇਆ ਸੀ। ਇਸ ਗੱਲ ਦੀ ਦੁਸ਼ਮਣੀ ਨੂੰ ਲੈ ਕੇ ਲਖਬੀਰ ਲੰਡਾ ਨੇ ਅਮਨਦੀਪ ਫੌਜੀ ਅਤੇ ਉਸਦੇ ਸਾਥੀਆਂ ਨੂੰ ਮਾਰਨ ਦੀ ਤਿਆਰੀ ਕਰ ਲਈ।

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਕੋਰੋਨਾ ਪੀੜਤ ਮਰੀਜ਼ ਦਾ ਪੰਜਾਬ ’ਚ ਹੋਇਆ ਪਹਿਲਾ ਪੋਸਟਮਾਰਟਮ

ਉਸਨੇ ਲਖਬੀਰ ਲੰਡਾ ਦੁਆਰਾ ਭੇਜੇ ਗਏ ਗੈਂਗਸਟਰਾਂ ਨੂੰ ਸਿਰਫ਼ ਇਹ ਦੱਸਿਆ ਸੀ ਕਿ ਵੀਰਵਾਰ (27 ਮਈ) ਨੂੰ ਅਮਨਦੀਪ ਫੌਜੀ ਪੀਰ ਦੀ ਦਰਗਾਹ 'ਤੇ ਮੱਥਾ ਟੇਕਣ ਜਾਂਦਾ ਹੈ, ਜਿਥੇ ਕਤਲ ਉਨ੍ਹਾਂ ਨੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇਸ ਕੰਮ ਲਈ ਲਖਬੀਰ ਲੰਡਾ ਨੇ ਪ੍ਰੀਤ ਸੇਖੋਂ ਨਿਵਾਸੀ ਚਾਟੀਵਿੰਡ ਨਾਮ ਦੇ ਇੱਕ ਗੈਂਗਸਟਰ ਨਾਲ ਸੰਪਰਕ ਕਰਕੇ 6 ਲੱਖ ਰੁਪਏ ਦੀ ਫਿਰੌਤੀ ਵੀ ਦਿੱਤੀ ਸੀ। ਮ੍ਰਿਤਕ ਅਮਨਦੀਪ ਫੌਜੀ ਨਾਲ ਉਸ ਦੀ ਵੀ ਕੋਈ ਪੁਰਾਣੀ ਦੁਸ਼ਮਣੀ ਸੀ, ਕਿਉਂਕਿ ਟਰੱਕ ਯੂਨੀਅਨ ਦੀ ਸਰਦਾਰੀ ਨੂੰ ਲੈ ਕੇ ਅਮਨਦੀਪ ਫੌਜੀ ਦਾ ਉਸ ਨਾਲ ਕਈ ਵਾਰ ਝਗੜਾ ਹੋਇਆ ਸੀ। ਮਲਕੀਤ ਲੱਡੂ ਟਰੱਕ ਯੂਨੀਅਨ ਦਾ ਮੌਜੂਦਾ ਉਪ ਪ੍ਰਧਾਨ ਸੀ। ਰਾਜਨੀਤੀ ਦਾ ਹਿੱਸਾ ਹੋਣ ਕਾਰਨ ਉਹ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਸੰਪਰਕ ਵਿੱਚ ਰਹਿ ਚੁੱਕਾ ਹੈ। 

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖ਼ਿਲਾਫ਼ ਕੱਢੀ ਭੜਾਸ (ਵੀਡੀਓ)


rajwinder kaur

Content Editor

Related News