ਪੱਟੀ ਗੈਂਗਵਾਰ : ਦੋਸ਼ੀਆਂ ਨੂੰ ਪਨਾਹ ਦੇਣ ਵਾਲਾ ਰਾਜ ਸਰਪੰਚ ਪਿਸਟਲ ਸਣੇ ਗ੍ਰਿਫ਼ਤਾਰ
Friday, Jun 04, 2021 - 03:09 PM (IST)
ਪੱਟੀ (ਰਮਨ) - ਪਿਛਲੇ ਦਿਨੀਂ ਪੱਟੀ ਸ਼ਹਿਰ ਵਿੱਚ ਦੋਹਰੇ ਕਤਲ ਕਾਂਡ ਦਾ ਮਾਮਲਾ ਸਾਹਮਣੇ ਆਇਆ ਸੀ। ਜ਼ਿਲ੍ਹਾ ਤਰਨ ਤਾਰਨ ਦੀ ਪੁਲਸ ਨੇ ਤਫਤੀਸ਼ ਦੌਰਾਨ ਮਿਤੀ 31.05.2021 ਨੂੰ ਮਲਕੀਤ ਸਿੰਘ ਉਰਫ ਲੱਡੂ ਪੁੱਤਰ ਮੇਜਰ ਸਿੰਘ ਵਾਸੀ ਵਾਰਡ ਨੰਬਰ 13 ਬਾਬਾ ਜੀਵਨ ਸਿੰਘ ਬਸਤੀ, ਪੱਟੀ ਥਾਣਾ ਸਿਟੀ ਪੱਟੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਨੂੰ ਪੱਟੀ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਰਾਜ ਸਰਪੰਚ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਪੁੱਛ-ਗਿੱਛ ਦੌਰਾਨ ਲੱਡੂ ਨੇ ਦੱਸਿਆ ਕਿ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਹ ਪ੍ਰੀਤ ਸੇਖੋਂ ਅਤੇ ਉਸਦੇ ਸਾਥੀ ਦੇ ਨਾਲ ਰਾਜਵਿੰਦਰ ਸਿੰਘ ਉਰਫ ਰਾਜ ਸਰਪੰਚ ਦੇ ਘਰ ਠਹਿਰੇ ਸਨ। ਇਸ ਦੌਰਾਨ ਉਸਨੇ ਆਪਣਾ ਪਿਸਟਲ ਰਾਜ ਸਰਪੰਚ ਦੇ ਘਰ ਹੀ ਰਹਿਣ ਦਿੱਤਾ। ਰਾਜ ਸਰਪੰਚ ਦੇ ਪਿਤਾ ਨੇ ਉਕਤ ਪਿਸਟਲ ਐੱਸ.ਆਈ.ਟੀ ਦੇ ਹਵਾਲੇ ਕਰ ਦਿੱਤਾ ਹੈ। ਇਸ ਤੋਂ ਬਾਅਦ ਰਾਜਵਿੰਦਰ ਸਿੰਘ ਉਰਫ ਰਾਜ ਸਰਪੰਚ ਨੂੰ ਪ੍ਰੀਤ ਸੇਖੋਂ ਅਤੇ ਸਾਥੀ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਜ਼ਿਲ੍ਹੇ ’ਚ ਬਲੈਕ ਫੰਗਸ ਦਾ ਕਹਿਰ ਜਾਰੀ, 2 ਮਰੀਜ਼ ਹੋਰ ਆਏ ਸਾਹਮਣੇ
ਵਰਣਨਯੋਗ ਗੱਲ ਇਹ ਹੈ ਕਿ ਲਖਬੀਰ ਸਿੰਘ ਉਰਫ ਲੰਡਾ ਜਿਸ ਪਰ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਉਹ ਪੱਟੀ ਵਿੱਚ ਹੋਏ ਦੋਹਰੇ ਕਤਲ ਦਾ ਮਾਸਟਰਮਾਈਂਡ ਹੈ, ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਲੰਡਾ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਪੁਲਸ ਵੱਲੋਂ ਐੱਲ.ਓ.ਸੀ ਜਾਰੀ ਕੀਤੀ ਜਾ ਚੁੱਕੀ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਜਾਵੇਗਾ ‘ਪਾਕਿਸਤਾਨ’
ਪੁਲਸ ਨੇ ਦੱਸਿਆ ਕਿ ਹਰੀਕੇ ਸ਼ਹਿਰ ਦਾ ਰਹਿਣ ਵਾਲੇ ਲੰਡਾ ’ਤੇ ਕਤਲ ਦੇ ਤਿੰਨ ਮਾਮਲਿਆਂ ਸਣੇ 11 ਹੋਰ ਮਾਮਲੇ ਦਰਜ ਹਨ। ਉਹ 2017 ’ਚ ਕੈਨੇਡਾ ਭੱਜ ਗਿਆ ਸੀ। ਲੰਡਾ ਖ਼ਿਲਾਫ਼ ਆਖਰੀ ਕੇਸ ਸਤੰਬਰ 2016 ਵਿੱਚ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਕਤਲ ਦੀ ਕੋਸ਼ਿਸ਼ ਤਹਿਤ ਦਰਜ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : ਨਾਲੀ ਦੇ ਪਾਣੀ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਖੂਨੀ ਵਾਰਦਾਤ, ਚੱਲੀਆਂ ਗੋਲੀਆਂ