ਪੱਟੀ ਦੀ ਦਾਣਾ ਮੰਡੀ ’ਚ ਵੱਡੀ ਵਾਰਦਾਤ : ਆੜ੍ਹਤੀਏ ਵਲੋਂ ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ

Monday, Oct 25, 2021 - 07:05 PM (IST)

ਪੱਟੀ ਦੀ ਦਾਣਾ ਮੰਡੀ ’ਚ ਵੱਡੀ ਵਾਰਦਾਤ : ਆੜ੍ਹਤੀਏ ਵਲੋਂ ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ

ਪੱਟੀ (ਸੌਰਭ) - ਪੱਟੀ ਦੇ ਪਿੰਡ ਸਭਰਾ ਦੀ ਦਾਣਾ ਮੰਡੀ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਆੜ੍ਹਤੀਏ ਵਲੋਂ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੌਰਾਨ ਇਕ ਹੋਰ ਵਿਅਕਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਜੋਂ ਹੋਈ ਹੈ, ਜਦੋਂਕਿ ਬਲਜਿੰਦਰ ਸਿੰਘ ਦਾ ਪੁੱਤਰ ਰਣਜੀਤ ਸਿੰਘ ਜ਼ਖ਼ਮੀ ਹੋਣ ਕਾਰਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਇਸ ਵਾਰਦਾਤ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਐੱਸ.ਐੱਚ.ਓ ਲਖਬੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰ ਬਲਵਿੰਦਰ ਸਿੰਘ ਅਤੇ ਉਸ ਦਾ ਪੁੱਤਰ ਰਣਜੀਤ ਸਿੰਘ ਆਪਣੇ ਟਰੱਕ ’ਤੇ ਦਾਣਾ ਮੰਡੀ ਸੁਭਾਅ ਵਿਚੋਂ ਝੋਨੇ ਦੀ ਫ਼ਸਲ ਦੀ ਲਦਾਈ ਕਰਨ ਆਏ ਸਨ। ਜਦੋਂ ਉਹ ਆੜ੍ਹਤੀ ਜਗਤਾਰ ਸਿੰਘ ਦੀ ਆੜ੍ਹਤ ’ਤੇ ਗਏ ਤਾਂ ਉਥੇ ਝੋਨੇ ਦੀਆਂ ਬੋਰੀਆਂ ਗਿੱਲੀਆਂ ਹੋਣ ਕਾਰਨ ਬਲਵਿੰਦਰ ਸਿੰਘ ਨੇ ਗੱਡੀ ਵਿਚ ਝੋਨਾ ਲੱਗਣ ਤੋਂ ਮਨ੍ਹਾ ਕਰ ਦਿੱਤਾ। ਗੁੱਸੇ ਵਿੱਚ ਆਏ ਆੜ੍ਹਤੀਏ ਜਗਤਾਰ ਸਿੰਘ ਨੇ ਤੇਜ਼ਧਾਰ ਹਥਿਆਰ ਬਲਵਿੰਦਰ ਸਿੰਘ ਦੇ ਢਿੱਡ ਵਿਚ ਮਾਰ ਦਿੱਤਾ ਅਤੇ ਫਿਰ ਦੂਸਰਾ ਰਣਜੀਤ ਸਿੰਘ ਦੇ ਮਾਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)

ਇਸ ਹਮਲੇ ਦੌਰਾਨ ਬਲਵਿੰਦਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਰਣਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਹੈ। ਥਾਣਾ ਸਦਰ ਪੱਟੀ ਦੇ ਐੱਸ.ਐੱਚ.ਓ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।  

ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)
 


author

rajwinder kaur

Content Editor

Related News