ਪੱਟੀ ’ਚ ਵੱਡੀ ਵਾਰਦਾਤ : ਪਨਸਪ ਦੇ ਸਾਬਕਾ ਚੇਅਰਮੈਨ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

Sunday, Nov 07, 2021 - 11:20 AM (IST)

ਪੱਟੀ ’ਚ ਵੱਡੀ ਵਾਰਦਾਤ : ਪਨਸਪ ਦੇ ਸਾਬਕਾ ਚੇਅਰਮੈਨ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਪੱਟੀ (ਸੌਰਭ) - ਤਰਨਤਾਰਨ ਦੇ ਪੱਟੀ ਹਲਕੇ ਵਿਖੇ ਪਨਸਪ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਪਨਗੋਟਾ ’ਤੇ ਅੱਜ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਉਨ੍ਹਾਂ ਦੇ ਤਿੰਨ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਦਾ ਇਲਾਜ ਪੱਟੀ ਦੇ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਪੱਟੀ ਹਸਪਤਾਲ ਵਿਖੇ ਇਲਾਜ ਕਰਵਾ ਰਹੇ ਕੁਲਦੀਪ ਸਿੰਘ ਪਨਗੋਟਾ ਨੇ ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਪੱਟੀ ਵੱਲ ਆ ਰਹੇ ਸਨ। ਜਦੋਂ ਉਹ ਪ੍ਰਿੱਗੜੀ ਪਿੰਡ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇਕ ਸਕਾਰਪੀਓ ਗੱਡੀ, ਜਿਸ ਵਿੱਚ ਤਿੰਨ ਅਣਪਛਾਤੇ ਨੌਜਵਾਨ ਸਵਾਰ ਸਨ, ਉਸ ’ਚੋਂ ਦੋ ਵਿਅਕਤੀ ਥੱਲੇ ਉਤਰ ਗਏ। ਨੌਜਵਾਨਾਂ ਨੇ ਉਨ੍ਹਾਂ ’ਤੇ ਗੋਲੀਆਂ ਨਾਲ ਹਮਲਾ ਕੀਤਾ, ਜਿਸ ਕਾਰਨ ਤਿੰਨ ਗੋਲੀਆਂ ਉਨ੍ਹਾਂ ਦੇ ਲੱਗੀਆਂ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਡੀ.ਐੱਸ.ਪੀ. ਕੁਲਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਮੌਕੇ ’ਤੇ ਪੁੱਜੀ ਪੁਲਸ ਪਾਰਟੀ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵਲੋਂ ਬਿਆਨ ਵੀ ਕਲਮਬੰਦ ਕੀਤੇ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ


author

rajwinder kaur

Content Editor

Related News