ਪੱਟੀ ਦੇ ਵਾਰਡ ਨੰ-7 'ਚ 'ਆਪ' ਤੇ ਕਾਂਗਰਸ ਦੇ ਸਮਰਥਕਾਂ ’ਚ ਚਲੀਆਂ ਗੋਲੀਆਂ (ਤਸਵੀਰਾਂ)
Sunday, Feb 14, 2021 - 02:16 PM (IST)
ਪੱਟੀ (ਰਮਨ) - ਤਰਨਤਾਰਨ ਜ਼ਿਲ੍ਹੇ ਦੇ ਪੱਟੀ ਸ਼ਹਿਰ ’ਚ ਨਗਰ ਕੌਂਸਲ ਦੀਆਂ ਚੋਣਾਂ ਹੋ ਰਹੀਆਂ ਹਨ, ਜਿਸ ’ਚ ਲੋਕ ਵੱਡੀ ਗਿਣਤੀ ’ਚ ਪਹੁੰਚੇ ਹੋਏ ਹਨ। ਨਗਰ ਕੌਂਸਲ ਚੋਣਾਂ ਦੀ ਵੋਟ ਪ੍ਰਕਿਰਿਆ ਸ਼ੁਰੂ ਹੁੰਦਿਆਂ ਸਾਰ ਸਥਿਤੀ ਉਸ ਸਮੇਂ ਤਣਾਅ ਪੂਰਵਕ ਹੋ ਗਈ, ਜਦੋਂ ਪੱਟੀ ਹਲਕੇ ਦੇ ਵਾਰਡ ਨੰਬਰ-7 ’ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ’ਚ ਵਿਵਾਦ ਹੋ ਗਿਆ। ਇਸ ਵਿਵਾਦ ’ਚ ਗੋਲੀਆਂ ਵੀ ਚਲਾਈਆਂ ਗਈਆਂ, ਜਿਸ 'ਚ ਕੁਝ ਲੋਕ ਜਖ਼ਮੀ ਹੋ ਗਏ। ਲੜਾਈ-ਝਗੜੇ ’ਚ ਕਈ ਲੋਕਾਂ ਦੇ ਪੱਗ ਉਤਾਰਨ ਦੀ ਵੀ ਖ਼ਬਰ ਆਈ ਹੈ।
ਪੜ੍ਹੋ ਇਹ ਵੀ ਖ਼ਬਰ - ਚੋਣਾਂ ਦੌਰਾਨ ਪੁਲਸ ਹੱਥ ਲੱਗੀ ਸਫ਼ਲਤਾ : ਹੱਥਿਆਰਾਂ ਨਾਲ ਲੈਂਸ 4 ਗੱਡੀਆਂ ਬਰਾਮਦ
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਲਾਲਜੀਤ ਸਿੰਘ ਭੁੱਲਰ ਚੋਣਾਂ ਦੇ ਮੌਕੇ ਪੋਲਿੰਗ ਬੂਥ ਦੇ ਅੱਗੇ ਲਾਇਵ ਹੋ ਕੇ ਚੋਣ ਆਯੋਗ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਸਨ। ਲਾਲਜੀਤ ਸਿੰਘ ਨੂੰ ਅਜਿਹਾ ਕਰਦੇ ਦੇਖਣ ਤੋਂ ਬਾਅਦ ਕਾਂਗਰਸੀ ਇਕੱਠੇ ਹੋ ਗਏ, ਜਿਨ੍ਹਾਂ ਨੇ ਉਨ੍ਹਾਂ ਦੀ ਕੱਟਮਾਰ ਕਰਦੇ ਹੋਏ ਗੋਲੀਆਂ ਚਲਾ ਦਿੱਤੀਆਂ।
ਪੜ੍ਹੋ ਇਹ ਵੀ ਖ਼ਬਰ - ਕਿਸਾਨ ਅੰਦੋਲਨ ’ਚ ਮਰੇ ਮੋਗਾ ਦੇ ਕਿਸਾਨ ਦਾ ਸਸਕਾਰ ਕਰਨ ਤੋਂ ਇਨਕਾਰ,ਪਰਿਵਾਰ ਨੇ ਰੱਖੀ ਇਹ ਸ਼ਰਤ
ਇਸ ਮੌਕੇ ਭਿੱਖੀਵਿੰਡ ਦੇ ਰਹਿਣ ਵਾਲੇ ਮਨਬੀਰ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲਸ ਨੇ ਲਾਲਜੀਤ ਸਿੰਘ ਭੁੱਲਰ ਨੂੰ ਹਿਰਾਸਤ ’ਚ ਲੈਂਦੇ ਹੋਏ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - 14 ਫਰਵਰੀ ’ਤੇ ਵਿਸ਼ੇਸ਼ : ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦੌਰਾਨ ਕਾਇਮ ਰੱਖੀਏ ਆਪਸੀ ਭਾਈਚਾਰਕ ਸਾਂਝ!