ਪੱਟੀ 'ਚ ਯੂਥ ਕਾਂਗਰਸੀ ਆਗੂਆਂ ਦਾ ਕਤਲ ਕਰਨ ਵਾਲੇ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ, ਕੀਤਾ ਵੱਡਾ ਖ਼ੁਲਾਸਾ

Thursday, Nov 18, 2021 - 11:49 AM (IST)

ਪੱਟੀ (ਸੌਰਭ) - ਪੱਟੀ ਸ਼ਹਿਰ ਦੀ ਸਰਹਾਲੀ ਚੂੰਗੀ 'ਤੇ ਬੀਤੇ ਦਿਨੀਂ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਇਕ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ ਸੀ। ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਵਿਅਕਤੀਆਂ ਨੂੰ ਪੱਟੀ ਦੀ ਪੁਲਸ ਨੇ ਕੁਝ ਘੰਟਿਆਂ ’ਚ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕਰ ਲਈ ਹੈ। ਮ੍ਰਿਤਕ ਦੋਵੇਂ ਯੂਥ ਕਾਂਗਰਸੀ ਆਗੂ ਸਨ।

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਇਸ ਸਬੰਧੀ ਪੁਲਸ ਥਾਣਾ ਸਿਟੀ ਪੱਟੀ ਵਿੱਚ ਐੱਸ.ਐੱਸ.ਪੀ. ਜ਼ਿਲ੍ਹਾ ਤਰਨਤਾਰਨ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਮੰਨਾ ਪੁੱਤਰ ਬਿਕਰਮ ਸਿੰਘ ਵਾਸੀ ਪੱਟੀ ਅਤੇ ਅਨਮੋਲ ਸਿੰਘ ਮੌਲਾ ਪੁੱਤਰ ਗੁਰਿੰਦਰ ਸਿੰਘ ਵਾਸੀ ਬੁਰਜ ਰਾਏਕੇ ਵਜੋਂ ਹੋਈ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਗੁਰਸੇਵਕ ਸਿੰਘ ਪ੍ਰਿੰਗੜੀ ਪੁੱਤਰ ਸਰਮੁਖ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਇਸ ਘਟਨਾ ਦੀ ਵਜ੍ਹਾ ਇਹ ਹੈ ਕਿ ਲਖਬੀਰ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਪੱਟੀ ਨੇ ਇਨ੍ਹਾਂ ਵਿਅਕਤੀਆਂ ਦੇ ਢਾਈ ਲੱਖ ਰੁਪਏ ਦੇਣੇ ਸਨ, ਜਿਸ ਤੋਂ ਇਹ ਇਨਕਾਰ ਕਰ ਰਿਹਾ ਸੀ। ਪੈਸੇ ਨਾ ਦੇਣ ਨੂੰ ਲੈ ਕੇ ਇਨ੍ਹਾਂ ਵਿਚਕਾਰ ਝਗੜਾ ਚੱਲ ਰਿਹਾ ਸੀ। ਬੀਤੀ ਸ਼ਾਮ ਲਖਬੀਰ ਸਿੰਘ, ਵਿਨੋਦ ਕੁਮਾਰ ਉਰਫ਼ ਗੱਟੂ ਬਾਹਮਣ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। 

ਪੜ੍ਹੋ ਇਹ ਵੀ ਖ਼ਬਰ ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ

ਇਸ ਘਟਨਾ ਵਿੱਚ ਵਰਤੇ ਗਏ ਦੋ ਰਿਵਾਲਵਰ ਬੱਤੀ ਬੋਰ ਵੀ ਪੁਲਸ ਨੇ ਬਰਾਮਦ ਕਰ ਲਏ ਹਨ। ਇਨ੍ਹਾਂ ਵਿੱਚੋਂ ਇੱਕ ਰਿਵਾਲਵਰ ਉਕਤ ਦੋਸ਼ੀਆਂ ਦਾ ਅਤੇ ਇਕ ਰਿਵਾਲਵਰ ਮ੍ਰਿਤਕ ਜਗਦੀਪ ਸਿੰਘ ਮੰਨਾ ਦਾ ਸੀ, ਜੋ ਇਨ੍ਹਾਂ ਨੇ ਝਗੜੇ ਦੌਰਾਨ ਖੋਹ ਲਿਆ ਤੇ ਉਸ ਨੂੰ ਵੀ ਗੋਲੀਆਂ ਮਾਰਨ ਲਈ ਵਰਤਿਆ ਗਿਆ। ਪੱਟੀ ਪੁਲਸ ਨੇ ਇਸ ਘਟਨਾ ਦੀ ਬੜੀ ਬਰੀਕੀ ਅਤੇ ਮਿਹਨਤ ਨਾਲ ਛਾਣਬੀਣ ਕਰਦਿਆਂ ਹੋਇਆ ਕੁਝ ਘੰਟਿਆਂ ਵਿਚ ਹੀ ਉਕਤ ਦੋਸ਼ੀਆਂ ਨੂੰ ਘਟਨਾ ਵਿੱਚ ਵਰਤੇ ਗਏ ਅਸਲੇ ਸਮੇਤ ਕਾਬੂ ਕਰ ਲਿਆ। 

ਪੜ੍ਹੋ ਇਹ ਵੀ ਖ਼ਬਰ ਪਤਨੀ ਦੇ ਝਗੜੇ ਤੋਂ ਦੁਖ਼ੀ ਪਤੀ ਨੇ ਸੁਸਾਈਡ ਨੋਟ ਲਿਖ ਕੀਤੀ ‘ਖ਼ੁਦਕੁਸ਼ੀ’, ਸਾਲ ਪਹਿਲਾਂ ਹੋਇਆ ਸੀ ਵਿਆਹ

ਦੱਸ ਦੇਈਏ ਕਿ ਪੁਲਸ ਥਾਣਾ ਸਿਟੀ ਪੱਟੀ ਵਿਚ ਉਕਤ ਦੋਨਾਂ ਵਿਅਕਤੀਆਂ ਅਤੇ ਕੁਝ ਅਣਪਛਾਤਿਆਂ ਖ਼ਿਲਾਫ਼ ਕਤਲ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਕਿਹਾ ਕਿ ਇਸ ਮਾਮਲੇ ਦੇ ਸਬੰਧ ’ਚ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਮੌਕੇ ਡੀ.ਐੱਸ.ਪੀ. ਪੱਟੀ ਕੁਲਜਿੰਦਰ ਸਿੰਘ, ਐੱਸ.ਐੱਚ.ਓ. ਥਾਣਾ ਸਿਟੀ ਪੱਟੀ ਲਖਵੀਰ ਸਿੰਘ ਅਤੇ ਹੋਰ ਪੁਲਸ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।  

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)


rajwinder kaur

Content Editor

Related News