ਪੰਚਾਇਤ ਸੰਮਤੀ ਗੁਰੂਹਰਸਹਾਏ ਦਾ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Monday, Feb 13, 2023 - 12:46 PM (IST)

ਗੁਰੂਹਰਸਹਾਏ (ਮਨਜੀਤ) : ਪੰਜਾਬ ਦੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਗੁਰੂਹਰਸਹਾਏ ਵਿਖੇ ਬੀ. ਡੀ. ਪੀ. ਓ. ਦਫਤਰ ਵਿਚ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ 6000 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਸੰਮਤੀ ਪਟਵਾਰੀ ਸੁਖਬੀਰ ਸਿੰਘ ਇਕ ਸਰਪੰਚ ਨੂੰ ਵਾਰ-ਵਾਰ ਫੋਨ ਕਰਕੇ ਉਸ ਕੋਲੋਂ ਰਿਸ਼ਵਤ ਲੈਣ ਦੀ ਮੰਗ ਕਰ ਰਿਹਾ ਸੀ।
ਸਰਪੰਚ ਵੱਲੋਂ ਵਿਜੀਲੈਂਸ ਦੇ ਫਿਰੋਜ਼ਪੁਰ ਦਫਤਰ ਵਿਖੇ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾਈ ਗਈ। ਇਸ ਤਹਿਤ ਵਿਜੀਲੈਂਸ ਦੀ ਟੀਮ ਵੱਲੋਂ ਪਟਵਾਰੀ ਸੁਖਬੀਰ ਸਿੰਘ ਨੂੰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕਰਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਕਮ ਬਰਾ