10,000 ਰਿਸ਼ਵਤ ਲੈਂਦਾ ਪਟਵਾਰੀ ਮਨਜੋਤ ਸਿੰਘ ਰੰਗੇ ਹੱਥੀਂ ਕਾਬੂ (Video)

Friday, Feb 27, 2026 - 09:35 PM (IST)

10,000 ਰਿਸ਼ਵਤ ਲੈਂਦਾ ਪਟਵਾਰੀ ਮਨਜੋਤ ਸਿੰਘ ਰੰਗੇ ਹੱਥੀਂ ਕਾਬੂ (Video)

ਬਠਿੰਡਾ (ਵਿਜੈ ਵਰਮਾ) : ਵਿਜੀਲੈਂਸ ਬਿਊਰੋ ਨੇ ਹਲਕਾ ਕੋਟਸ਼ਮੀਰ ਦੇ ਇੱਕ ਪਟਵਾਰੀ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਦਾ ਨਾਮ ਮਨਜੋਤ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਨੇ ਕਿਸਾਨ ਗਗਨਦੀਪ ਸਿੰਘ ਤੋਂ ਉਸਦੀ ਜ਼ਮੀਨ ਦੀ ਐਨਹਾਂਸਮੈਂਟ ਰਕਮ ਜਾਰੀ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ।

ਮਿਲੀ ਜਾਣਕਾਰੀ ਅਨੁਸਾਰ ਕਿਸਾਨ ਗਗਨਦੀਪ ਸਿੰਘ ਦੀ ਜ਼ਮੀਨ ਕੇਂਦਰ ਸਰਕਾਰ ਦੇ ਭਾਰਤ ਮਾਲਾ ਪ੍ਰੋਜੈਕਟ ਹੇਠ ਅਕੁਆਇਰ ਕੀਤੀ ਗਈ ਸੀ। ਜ਼ਮੀਨ ਅਕੁਆਇਰ ਤੋਂ ਬਾਅਦ ਕਿਸਾਨ ਨੂੰ ਮੁਆਵਜ਼ਾ ਤਾਂ ਮਿਲ ਗਿਆ ਸੀ, ਪਰ ਐਨਹਾਂਸਮੈਂਟ (ਵਾਧੂ ਮੂਆਵਜ਼ਾ ਰਕਮ) ਦੀ ਪ੍ਰਕਿਰਿਆ ਲਟਕੀ ਪਈ ਹੋਈ ਸੀ। ਦੋਸ਼ ਹੈ ਕਿ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਪਟਵਾਰੀ ਮਨਜੋਤ ਸਿੰਘ ਨੇ ਕਿਸਾਨ ਤੋਂ 10 ਹਜ਼ਾਰ ਰੁਪਏ ਦੀ ਮੰਗ ਕੀਤੀ।

ਕਿਸਾਨ ਨੇ ਰਿਸ਼ਵਤ ਦੇਣ ਦੀ ਬਜਾਏ ਮਾਮਲੇ ਦੀ ਸੂਚਨਾ ਤੁਰੰਤ ਵਿਜੀਲੈਂਸ ਬਿਊਰੋ ਨੂੰ ਦਿੱਤੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਅਧਿਕਾਰੀਆਂ ਨੇ ਮਾਮਲੇ ਦੀ ਸ਼ੁਰੂਆਤੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਜਾਣ ‘ਤੇ ਟ੍ਰੈਪ ਲਗਾਉਣ ਦੀ ਯੋਜਨਾ ਬਣਾਈ। ਯੋਜਨਾ ਅਨੁਸਾਰ ਕਿਸਾਨ ਨੂੰ ਰੰਗ ਲਗੇ ਨੋਟ ਦੇ ਕੇ ਪਟਵਾਰੀ ਕੋਲ ਭੇਜਿਆ ਗਿਆ। ਵਿਜੀਲੈਂਸ ਟੀਮ ਨੇ ਪਹਿਲਾਂ ਹੀ ਬਠਿੰਡਾ ਦੇ ਪਟਵਾਰਖਾਨੇ ਵਿੱਚ ਜਾਲ ਬਿਛਾ ਰੱਖਿਆ ਸੀ। ਜਿਵੇਂ ਹੀ ਪਟਵਾਰੀ ਮਨਜੋਤ ਸਿੰਘ ਨੇ ਕਿਸਾਨ ਤੋਂ 10 ਹਜ਼ਾਰ ਰੁਪਏ ਰਿਸ਼ਵਤ ਵਜੋਂ ਪ੍ਰਾਪਤ ਕੀਤੇ, ਮੌਕੇ ‘ਤੇ ਮੌਜੂਦ ਵਿਜੀਲੈਂਸ ਟੀਮ ਨੇ ਉਸਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਰਕਮ ਵੀ ਬਰਾਮਦ ਕਰ ਲਈ ਗਈ। ਫ਼ਿਲਹਾਲ ਦੋਸ਼ੀ ਪਟਵਾਰੀ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News