ਜ਼ਮੀਨ ਦਾ ਇੰਤਕਾਲ ਕਰਨ ਲਈ ਰਿਸ਼ਵਤ ਲੈਣ ਵਾਲਾ ਪਟਵਾਰੀ ਰੰਗੇ ਹੱਥੀਂ ਕਾਬੂ

Tuesday, Feb 27, 2024 - 09:21 PM (IST)

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਵਿਖੇ ਤਾਇਨਾਤ ਇਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਖਨੌਰੀ ਬਾਰਡਰ 'ਤੇ ਜ਼ਖ਼ਮੀ ਹੋਏ ਕਿਸਾਨ ਪ੍ਰਿਤਪਾਲ ਬਾਰੇ ਹਾਈਕੋਰਟ 'ਚ ਹਰਿਆਣਾ ਪੁਲਸ ਦਾ ਹੈਰਾਨੀਜਨਕ ਬਿਆਨ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਸਵੇਰੇ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਸ਼ਾਮ ਤੱਕ ਦੇਣ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਇਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਹੀ ਮੁਲਜ਼ਮਾਂ ਦੇ ਕਬਜ਼ੇ 'ਚੋਂ 4,000 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ।

ਇਹ ਖ਼ਬਰ ਵੀ ਪੜ੍ਹੋ - ਹਿਮਾਚਲ: ਰਾਜ ਸਭਾ ਚੋਣ 'ਚ ਕਾਂਗਰਸ ਨੂੰ ਵੱਡਾ ਝਟਕਾ, BJP ਦੇ ਹਰਸ਼ ਮਹਾਜਨ ਜਿੱਤੇ, ਪਰਚੀ ਨਾਲ ਹੋਇਆ ਫ਼ੈਸਲਾ

ਇਸ ਸਬੰਧੀ ਉਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News