ਵਿਜੀਲੈਂਸ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Tuesday, Oct 24, 2023 - 01:51 AM (IST)

ਵਿਜੀਲੈਂਸ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲ੍ਹੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੂੰ ਮਿਲੀ ਵੱਡੀ ਸਫ਼ਲਤਾ, ਪਰਲਜ਼ ਕੇਸ 'ਚ ਲੋੜੀਂਦੇ 3 ਭਗੌੜੇ ਗੁਜਰਾਤ ਤੋਂ ਕੀਤੇ ਗ੍ਰਿਫ਼ਤਾਰ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ। ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ 'ਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News