15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Wednesday, May 15, 2024 - 06:18 PM (IST)

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ’ਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ 'ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨ੍ਹਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ’ਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।

ਇਹ ਖ਼ਬਰ ਵੀ ਪੜ੍ਹੋ : ਭਾਜਪਾ ਨੂੰ ਭੁਲੇਖਾ ਸੀ ਕਿ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਨਾਲ ਪਾਰਟੀ ਖ਼ਤਮ ਹੋ ਜਾਵੇਗੀ : ਭਗਵੰਤ ਮਾਨ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ’ਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ਚੋਣਾਂ : 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਿਮ ਸੂਚੀ ਜਾਰੀ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News