ਵਿਰਾਸਤੀ ਇੰਤਕਾਲ ਦਰਜ ਕਰਨ ਲਈ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

Wednesday, Dec 06, 2023 - 08:30 PM (IST)

ਵਿਰਾਸਤੀ ਇੰਤਕਾਲ ਦਰਜ ਕਰਨ ਲਈ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਪਿੰਡ ਮਲਕਪੁਰ ਤਹਿਸੀਲ ਡੇਰਾ ਬਾਬਾ ਨਾਨਕ ਦੇ ਵਸਨੀਕ ਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਇਸ਼ਕ 'ਚ ਅੰਨ੍ਹੀ ਮਾਂ ਬਣੀ ਧੀ ਦੀ ਮੌਤ ਦੀ ਵਜ੍ਹਾ! 2 ਸਾਲਾ ਮਾਸੂਮ ਨੇ ਭੇਤਭਰੀ ਹਾਲਤ 'ਚ ਤੋੜਿਆ ਦਮ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ। ਉਸ ਨੇ ਦੋਸ਼ ਲਾਇਆ ਕਿ ਹੁਣ ਉਹ ਇੰਤਕਾਲ ਪ੍ਰਵਾਨ ਕਰਾਉਣ ਬਦਲੇ ਤਹਿਸੀਲਦਾਰ ਨੂੰ ਦੇਣ ਲਈ 5000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।

ਇਹ ਖ਼ਬਰ ਵੀ ਪੜ੍ਹੋ - ਬਾਬੇ ਦੀ ਕੁੱਟਮਾਰ ਦਾ ਬਦਲਾ ਲੈਣ ਲਈ ਨੌਜਵਾਨ ਦਾ ਕਤਲ, ਪਰਿਵਾਰ ਨੇ 3 ਘੰਟੇ ਲਾਇਆ ਜਾਮ

ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News