ਜ਼ਮੀਨ ਦੇ ਇੰਤਕਾਲ ਬਦਲੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
Saturday, Jun 22, 2024 - 05:18 PM (IST)
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਮੋਹਾਲੀ ਦੇ ਬੈਂਕ 'ਚ ਵੱਡੀ ਵਾਰਦਾਤ, ਸੁਰੱਖਿਆ ਗਾਰਡ ਨੇ ਚਲਾਈ ਗੋਲੀ, ਨੌਜਵਾਨ ਦੀ ਮੌਤ
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8