ਮੁੱਖ ਮੰਤਰੀ ਦਾ ਵੱਡਾ ਐਲਾਨ, ਇਸ ਤਾਰੀਖ਼ ਨੂੰ 719 ਨਵ-ਨਿਯੁਕਤ ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
Wednesday, Sep 06, 2023 - 07:01 PM (IST)
ਚੰਡੀਗੜ੍ਹ : ਪੰਜਾਬ ਸਰਕਾਰ 8 ਸਤੰਬਰ ਨੂੰ ਇਕ ਵੱਡਾ ਸਮਾਗਮ ਕਰਨ ਜਾ ਰਹੀ ਹੈ। ਇਸ ਸਮਾਗਮ ਵਿਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਇਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। 8 ਸਤੰਬਰ ਨੂੰ ਅਸੀਂ ਇਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ। ਉਮੀਦ ਹੈ ਕਿ ਨਵੇਂ ਹੱਥਾਂ ਵਿਚ ਨਵੀਆਂ ਕਲਮਾਂ ਇਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ। ਲੋਕਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ
ਕੀ ਕਿਹਾ ਸੀ ਮੁੱਖ ਮੰਤਰੀ ਨੇ
ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ 586 ਨਵੀਆਂ ਪੋਸਟਾਂ ਕੱਢੀਆਂ ਜਾਣਗੀਆਂ। ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਵਿਚ ਪਟਵਾਰੀਆਂ ਦੇ ਸਰਕਲ ਦੀ ਕੋਈ ਜਗ੍ਹਾ ਖਾਲ੍ਹੀ ਨਹੀਂ ਰਹਿਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 741 ਉਹ ਪਟਵਾਰੀ ਕੈਂਡੀਡੇਟਸ ਜਿਹੜੇ ਟ੍ਰੇਨਿੰਗ ’ਤੇ ਸੀ, ਉਨ੍ਹਾਂ ਨੂੰ ਫੀਲਡ ਵਿਚ ਲੈ ਕੇ ਆ ਰਹੇ ਹਾਂ। ਉਨ੍ਹਾਂ ਦੀ 15 ਮਹੀਨੇ ਦੀ ਟ੍ਰੇਨਿੰਗ ਸੀ, ਜੋ ਹੁਣ ਸਿਰਫ ਦੋ-ਤਿੰਨ ਮਹੀਨਿਆਂ ਦੀ ਹੀ ਬਾਕੀ ਬਚੀ ਹੈ। ਲਿਹਾਜ਼ਾ ਉਨ੍ਹਾਂ ਨੂੰ ਟ੍ਰੇਨਿੰਗ ਤੋਂ ਫੀਲਡ ਵਿਚ ਲੈ ਕੇ ਆਂਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸ ਤੋਂ ਇਲਾਵਾ 710 ਅਜਿਹੀਆਂ ਪੋਸਟਾਂ ਹਨ, ਜਿਨਾਂ ਨੂੰ ਅਜੇ ਤਕ ਨਿਯੁਕਤੀ ਪੱਤਰ ਨਹੀਂ ਮਿਲੇ ਹਨ। ਕੁੱਝ ਕਾਰਵਾਈ ਰਹਿੰਦੀ ਸੀ ਜਿਸ ਕਾਰਣ ਇਹ ਨਹੀਂ ਦਿੱਤੇ ਗਏ। ਇਸ ਲਈ ਗ੍ਰਹਿ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪਟਵਾਰੀਆਂ ਦੀਆਂ 586 ਨਵੀਆਂ ਪੋਸਟਾਂ ਕੱਢੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਕੁੱਲ 2037 ਸਰਕਲ ਬਣਦੇ ਹਨ, ਜਿਨ੍ਹਾਂ ਵਿਚ 1623 ਪਹਿਲਾਂ ਹੀ ਹਨ। ਪੰਜਾਬ ਵਿਚ ਪਟਵਾਰੀਆਂ ਦਾ ਪੂਰਾ ਸਰਕਲ ਮੁਕੰਮਲ ਹੋਵੇਗਾ ਅਤੇ ਲੋਕਾਂ ਨੂੰ ਪੂਰੀ ਸਹੂਲਤ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਜਾਰੀ ਕੀਤੀ ਵੱਡੀ ਚਿਤਾਵਨੀ, 8 ਕੁੜੀਆਂ ਦੇ ਫੇਸਬੁੱਕ ਖਾਤੇ ਕੀਤੇ ਗਏ ਜਨਤਕ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8