ਪੀ. ਏ. ਯੂ. ਦੇ ਵਿਗਿਆਨੀਆਂ ਨੇ ਹਿਮਾਚਲ ਦੇ ਕਿਸਾਨਾਂ ਨੂੰ ਦਿੱਤੀ ਟ੍ਰੇਨਿੰਗ
Wednesday, Mar 20, 2019 - 01:02 PM (IST)

ਲੁਧਿਆਣਾ (ਸਲੂਜਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨੀਆਂ ਨੇ ਹਿਮਾਚਲ ਪ੍ਰਦੇਸ਼ ਨਾਲ ਸਬੰਧਿਤ 76 ਕਿਸਾਨਾਂ ਨੂੰ ਖੇਤੀ ਤੇ ਬਾਗਬਾਨੀ ਦੇ ਖੇਤਰ 'ਚ ਅੱਗੇ ਵਧਣ ਲਈ ਵਿਸ਼ੇਸ਼ ਟ੍ਰੇਨਿੰਗ ਦਿੱਤੀ, ਜਿਸ 'ਚ ਵਿਗਿਆਨੀਆਂ ਨੇ ਕਿਸਾਨਾਂ ਨੂੰ ਇਹ ਦੱਸਿਆ ਕਿ ਮੌਸਮ ਦੇ ਬਦਲਦੇ ਮਿਜਾਜ਼ ਨੂੰ ਧਿਆਨ 'ਚ ਰੱਖਣ ਦੇ ਨਾਲ ਹੀ ਤੁਹਾਨੂੰ ਲੇਟੈਸਟ ਟੈਕਨਾਲੋਜੀ ਨੂੰ ਅਪਣਾਉਣਾ ਹੋਵੇਗਾ। ਖੇਤੀ ਮਾਹਿਰਾਂ ਦੀਆਂ ਸਿਫਾਰਿਸ਼ਾਂ ਨੂੰ ਗੰਭੀਰਤਾ ਨਾਲ ਲੈ ਕੇ ਹੀ ਕੰਮ ਕਰਨ। ਬਿਨਾਂ ਲੋੜ ਤੋਂ ਨਾ ਤਾਂ ਖਾਦ ਤੇ ਨਾ ਹੀ ਕੀੜੇਮਾਰ ਦਵਾਈਆਂ ਵਰਤਣ। ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ. ਪਰਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ 'ਚ ਕਿਸਾਨਾਂ ਦੇ ਨਾਲ ਪੰਚਾਇਤਾਂ ਦੇ ਮੁਖੀ ਤੇ ਮੈਂਬਰ ਪੰਚਾਇਤਾਂ ਨੇ ਪੂਰੀ ਦਿਲਚਸਪੀ ਦਿਖਾਈ ਤੇ ਭਵਿੱਖ 'ਚ ਵੀ ਹਰ ਸੰਭਵਨ ਮਦਦ ਕਰਨ ਦਾ ਵਾਅਦਾ ਕੀਤਾ