ਪੰਜਾਬ ਦੀ ਯੂਨੀਵਰਸਿਟੀ ''ਚ ਹੰਗਾਮਾ! ਅਧਿਆਪਕਾਂ ਮੂਹਰੇ ਹੀ ਲੜ ਪਏ ਵਿਦਿਆਰਥੀ, ਵਰ੍ਹਾਈਆਂ ਕੁਰਸੀਆਂ
Monday, Dec 02, 2024 - 12:33 PM (IST)
ਲੁਧਿਆਣਾ (ਗਣੇਸ਼): ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਚੱਲ ਰਹੇ ਯੁਵਕ ਮੇਲੇ ਦੌਰਾਨ ਭਾਰੀ ਹੰਗਾਮਾ ਹੋ ਗਿਆ। ਇਸ ਦੌਰਾਨ 2 ਟੀਮਾਂ ਦੇ ਵਿਦਿਆਰਥੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਉੱਥੇ ਮੌਜੂਦ ਲੋਕ ਇੱਧਰ-ਉੱਧਰ ਭੱਜਣ ਲੱਗ ਪਏ।
ਇਹ ਖ਼ਬਰ ਵੀ ਪੜ੍ਹੋ - ਵੱਡੀਆਂ ਉਮੀਦਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ 'ਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁਝ
ਜਾਣਕਾਰੀ ਮੁਤਾਕ ਚੰਡੀਗੜ੍ਹ ਦੀ ਟੀਮ ਵੱਲੋਂ ਐਤਵਾਰ ਰਾਤ ਨੂੰ ਵਨ ਐਕਟ ਪੈਨ ਵਿਚ ਪ੍ਰਦਰਸ਼ਨ ਕਰ ਰਹੀ ਸੀ। ਇਸ ਤੋਂ ਬਾਅਦ ਜੱਜਾਂ ਨੇ ਚੰਡੀਗੜ੍ਹ ਟੀਮ ਦੇ ਹੱਕ ਵਿਚ ਫ਼ੈਸਲਾ ਦਿੱਤਾ। ਜੱਜਾਂ ਦੇ ਫ਼ੈਸਲੇ ਤੋਂ ਅੰਮ੍ਰਿਤਸਰ ਦੀ ਟੀਮ ਨਾਰਾਜ਼ ਹੋ ਗਈ। ਉਨ੍ਹਾਂ ਨੇ ਪਹਿਲਾਂ ਤਿੰਨ ਜੱਜਾਂ ਨਾਲ ਬਹਿਸ ਕੀਤੀ ਅਤੇ ਫਿਰ ਸਟੇਜ 'ਤੇ ਮੌਜੂਦ ਚੰਡੀਗੜ੍ਹ ਟੀਮ ਦੇ ਮੈਂਬਰਾਂ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਵਿਚਾਲੇ ਹੱਥੋਪਾਈ ਹੋ ਗਈ। ਬਾਅਦ 'ਚ ਉਨ੍ਹਾਂ ਨੇ ਇਕ-ਦੂਜੇ 'ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲ਼ੀਆਂ
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ। ਦੋਵਾਂ ਟੀਮਾਂ ਨੂੰ ਸਵੇਰੇ ਬੁਲਾਇਆ ਗਿਆ ਹੈ ਅਤੇ ਫਿਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8