ਪੰਚਾਇਤੀ ਚੋਣਾਂ ਦਾ ਰਸਤਾ ਸਾਫ਼, ਹਾਈਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ

Thursday, Oct 03, 2024 - 06:57 PM (IST)

ਪੰਚਾਇਤੀ ਚੋਣਾਂ ਦਾ ਰਸਤਾ ਸਾਫ਼, ਹਾਈਕੋਰਟ ਨੇ ਪਟੀਸ਼ਨਾਂ ਕੀਤੀਆਂ ਖਾਰਜ

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਚ 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹੁਣ ਰਸਤਾ ਸਾਫ਼ ਹੋ ਗਿਆ ਹੈ। ਦਰਅਸਲ ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਵਿਚ ਰਿਜ਼ਰਵੇਸ਼ਨ ਖ਼ਿਲਾਫ਼ ਪਾਈਆਂ ਪਟੀਸ਼ਨਾਂ ਨੇ ਖਾਰਜ ਕਰ ਦਿੱਤਾ ਹੈ। ਪੰਜਾਬ-ਹਰਿਆਣਾ ਹਾਈਕਰੋਟ ਵੱਲੋਂ 170 ਦੇ ਪਟੀਸ਼ਨਾਂ ਨੂੰ ਖ਼ਾਰਜ ਕੀਤਾ ਗਿਆ ਹੈ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਤੇ ਚੁੱਲ੍ਹਾ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ। 

ਇਕ ਪਰਿਵਾਰ ਦੇ ਮੈਂਬਰਾਂ ਦੀ ਵੋਟ ਵੱਖ-ਵੱਖ ਵਾਰਡ 'ਤੇ ਜਾਣ ਨੂੰ ਲੈ  ਕੇ ਵੀ ਹਾਈਕੋਰਟ ਨੇ ਸਖ਼ਤੀ ਵਿਖਾਈ ਹੈ। ਹਾਈਕੋਰਟ ਨੇ ਵੱਖ-ਵੱਖ ਵਾਰਡਾਂ ਵਿਚ ਵੰਡੀਆਂ ਵੋਟਾਂ ਨੂੰ ਪੰਜ ਦਿਨਾਂ ਦੇ ਅੰਦਰ ਠੀਕ ਕਰਨ ਦੇ ਆਦੇਸ਼ ਦਿੱਤੇ ਹਨ। ਉਥੇ ਹੀ ਪੰਜਾਬ ਸਰਕਾਰ ਨੂੰ ਚੁੱਲ੍ਹਾ ਟੈਕਸ ਦੇ ਮਾਮਲੇ ਵੀ ਨਜਿੱਠਣ ਦੇ ਆਦੇਸ਼ ਹਾਈਕੋਰਟ ਨੇ ਦਿੱਤੇ ਹਨ।  

ਇਹ ਵੀ ਪੜ੍ਹੋ- ਪੰਜਾਬ ਦਾ ਫ਼ੌਜੀ ਜਵਾਨ ਲੇਹ-ਲਦਾਖ 'ਚ ਸ਼ਹੀਦ, ਮਾਪਿਆਂ ਦਾ ਸੀ ਇਕਲੌਤਾ ਪੁੱਤ, ਨਵੰਬਰ 'ਚ ਹੋਣਾ ਸੀ ਵਿਆਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News