ADCP ਦਫ਼ਤਰ 'ਚ ਸ਼ਿਕਾਇਤ ਦੇਣ ਪਹੁੰਚੇ 'ਆਪ' ਆਗੂ ਪਵਨ ਕੁਮਾਰ ਟੀਨੂੰ, ਪੜ੍ਹੋ ਪੂਰਾ ਮਾਮਲਾ

Thursday, Jul 18, 2024 - 03:29 PM (IST)

ADCP ਦਫ਼ਤਰ 'ਚ ਸ਼ਿਕਾਇਤ ਦੇਣ ਪਹੁੰਚੇ 'ਆਪ' ਆਗੂ ਪਵਨ ਕੁਮਾਰ ਟੀਨੂੰ, ਪੜ੍ਹੋ ਪੂਰਾ ਮਾਮਲਾ

ਜਲੰਧਰ (ਸੁਨੀਲ ਮਹਾਜਨ): ਅੱਜ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਏ.ਡੀ.ਜੀ.ਪੀ. ਦਫ਼ਤਰ ਵਿਚ ਸ਼ਿਕਾਇਤ ਦੇਣ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੀੜਤ ਸ਼ਸ਼ੀ ਵੀ ਮੌਜੂਦਾ ਰਿਹਾ, ਜਿਸ ਦੀ ਬ੍ਰਿਜ਼ਾ ਗੱਡੀ ਨੂੰ ਬੀਤੀ ਰਾਤ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅੱਗ ਲਗਾ ਦਿੱਤੀ ਸੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਸ ਨੇ ਲਿਖਤੀ ਸ਼ਿਕਾਇਤ ਲੈ ਲਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - Breaking News: ਨਿਹੰਗ ਸਿੰਘ ਨੇ ਕਿਰਪਾਨ ਨਾਲ ਵੱਢਿਆ ਮੁੰਡਾ, ਹੈਰਾਨ ਕਰੇਗੀ ਵਜ੍ਹਾ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭਾਰਗੋ ਕੈਂਪ ਵਿਚ ਬੀਤੀ ਰਾਤ ਕਿਸੇ ਵਿਅਕਤੀ ਵੱਲੋਂ ਸ਼ਸ਼ੀ ਦੀ ਕਾਰ ਨੂੰ ਅੱਗ ਲਗਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਇਕ ਵਿਅਕਤੀ 'ਤੇ ਸ਼ੱਕ ਹੈ, ਜਿਸ ਦਾ ਨਾਂ ਅਸੀਂ ਪੁਲਸ ਨੂੰ ਦੇ ਦਿੱਤਾ ਹੈ। ਟੀਨੂੰ ਨੇ ਕਿਹਾ ਕਿ ਪੁਲਸ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਮਾਮਲੇ ਵਿਚ ਛੇਤੀ ਹੀ ਬਣਦੀ ਕਾਰਵਾਈ ਕਰਨਗੇ। 

PunjabKesari

ਇਹ ਖ਼ਬਰ ਵੀ ਪੜ੍ਹੋ - ਸਪਾ ਸੈਂਟਰਾਂ 'ਚ ਚੱਲ ਰਿਹੈ ਗੰਦਾ ਧੰਦਾ! ਕੁਝ ਪੈਸਿਆਂ 'ਚ ਜਿਸਮ ਵੇਚ ਰਹੀਆਂ ਨੇ ਰਸ਼ੀਅਨ ਤੇ ਥਾਈ ਕੁੜੀਆਂ

ਮਾਮਲੇ ਸਬੰਧੀ ਗੱਲਬਾਤ ਕਰਦਿਆਂ ਏ.ਸੀ.ਪੀ. ਵੈਸਟ ਹਰਸ਼ਪ੍ਰੀਤ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਆਗੂ ਸ਼ਿਕਾਇਤ ਲੈ ਕੇ ਆਏ ਸਨ ਤੇ ਅਸੀਂ ਸ਼ਿਕਾਇਤ ਲਿਖ ਲਈ ਹੈ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਚੈੱਕ ਕਰ ਕੇ ਮਾਮਲੇ ਦੀ ਜਾਂਚ ਜਾਰੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News