ਜਲੰਧਰ ਤੋਂ AAP ਉਮੀਦਵਾਰ ਟੀਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਚਰਨਜੀਤ ਚੰਨੀ 'ਤੇ ਕੱਸਿਆ ਤੰਜ
Saturday, Apr 20, 2024 - 08:05 AM (IST)
ਅੰਮ੍ਰਿਤਸਰ (ਸਰਬਜੀਤ): ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਾਂ ਅਤੇ ਲੋਕ ਸਭਾ ਚੋਣਾਂ ਤੋਂ ਪਹਿਲੇ ਪਰਮਾਤਮਾ ਦਾ ਆਸ਼ੀਰਵਾਦ ਲੈਣ ਆਏ ਹਾਂ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਇਹ ਘਰ ਸਾਰੇ ਧਰਮਾਂ ਦਾ ਸਾਂਝਾ ਹੈ ਅਤੇ ਇਸ ਲਈ ਉਹ ਇੱਥੇ ਆਏ ਹਨ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਹਾਦਸਾ! ਪਰਿਵਾਰ ਨੇ ਫੈਨਜ਼ ਨੂੰ ਕੀਤੀ ਅਰਦਾਸ ਕਰਨ ਦੀ ਗੁਜ਼ਾਰਿਸ਼
ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਵੀ ਹੋਈ ਸੀ। ਉਸ ਮੀਟਿੰਗ ਵਿਚ ਵੀ ਇਹ ਮੁੱਦਾ ਰੱਖਿਆ ਗਿਆ ਹੈ ਕਿ ਲੋਕਤੰਤਰ ਨੂੰ ਕਿਸ ਤਰੀਕੇ ਬਚਾਉਣਾ ਹੈ ਤੇ ਪੰਜਾਬੀਆਂ ਨੂੰ ਕਿਸ ਤਰੀਕੇ ਇਕੱਠੇ ਕਰਨਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਦੋ ਸਾਲਾਂ ਵਿਚ ਪੰਜਾਬ ਵਿਚ ਜੋ ਵਿਕਾਸ ਕਾਰਜ ਕੀਤੇ ਹਨ, ਉਨ੍ਹਾਂ ਕੰਮਾਂ ਦੇ ਅਧਾਰ 'ਤੇ ਆਮ ਆਦਮੀ ਪਾਰਟੀ ਇਸ ਵਾਰ ਵੋਟ ਮੰਗੇਗੀ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਅਸਮਾਨ ਵਿਚ ਵੀ ਕੀਤਾ ਆਮ ਆਦਮੀ ਪਾਰਟੀ ਦਾ ਪ੍ਰਚਾਰ, ਲਗਾਈ ਇਹ ਜੁਗਤ
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੱਤਾ ਵਿਚ ਰਹੇ ਹਨ ਅਤੇ ਸੱਤਾ ਵਿਚ ਰਹਿ ਕੇ ਉਨ੍ਹਾਂ ਨੇ ਆਪਣੇ ਨਾਂ 'ਤੇ ਸਿਰਫ ਕਰਪਸ਼ਨ ਦਾ ਧੱਬਾ ਲਗਵਾਇਆ ਹੈ। ਉਨ੍ਹਾਂ ਕਿਹਾ ਕਿ ਦੋਆਬੇ ਦੇ ਲੋਕ ਚੰਨੀ ਦੀਆਂ ਗੱਲਾਂ ਵਿਚ ਨਹੀਂ ਆਉਣਗੇ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਸੁਦਾਮਾ ਬਣ ਕੇ ਜਲੰਧਰ ਆਉਣ ਦੀਆਂ ਗੱਲਾਂ ਕਰ ਰਹੇ ਹਨ, ਲੇਕਿਨ ਚਰਨਜੀਤ ਸਿੰਘ ਚੰਨੀ ਖਰੜ ਵਿਖੇ ਸੁਦਾਮਾ ਕਿਉਂ ਨਹੀਂ ਬਣ ਪਾਏ? ਲੋਕ ਇਸ ਦਾ ਜਵਾਬ ਜ਼ਰੂਰ ਪੁੱਛਣਗੇ। ਸੁਸ਼ੀਲ ਰਿੰਕੂ ਨੂੰ ਲੋਕਾਂ ਨੇ ਫਤਵਾ ਦਿੱਤਾ ਸੀ ਅਤੇ ਹੁਣ ਸੁਸ਼ੀਲ ਰਿੰਕੂ ਕੋਲੋਂ ਜਲੰਧਰ ਦੇ ਲੋਕ ਖੁਦ ਸਵਾਲਾਂ ਦੇ ਜਵਾਬ ਲੈਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8