ਭਾਜਪਾ ਦੀ ਤਾਨਾਸ਼ਾਹੀ ਸਰਕਾਰ ਵਿਰੋਧੀਆਂ ਨੂੰ ਦਬਾਉਣ ਲਈ ED ਤੇ CBI ਦਾ ਦੁਰਉਪਯੋਗ ਕਰ ਰਹੀ: ਟੀਨੂੰ

Saturday, Sep 14, 2024 - 04:45 PM (IST)

ਭਾਜਪਾ ਦੀ ਤਾਨਾਸ਼ਾਹੀ ਸਰਕਾਰ ਵਿਰੋਧੀਆਂ ਨੂੰ ਦਬਾਉਣ ਲਈ ED ਤੇ CBI ਦਾ ਦੁਰਉਪਯੋਗ ਕਰ ਰਹੀ: ਟੀਨੂੰ

ਜਲੰਧਰ (ਮਹੇਸ਼)-‘ਆਪ’ ਪੰਜਾਬ ਦੇ ਮੁੱਖ ਬੁਲਾਰੇ ਪਵਨ ਕੁਮਾਰ ਟੀਨੂੰ ਇੰਚਾਰਜ ਜਲੰਧਰ ਲੋਕਸਭਾ ਹਲਕਾ ਨੇ ਸੁਪਰੀਮ ਕੋਰਟ ਵੱਲੋਂ ਸੀ. ਬੀ. ਆਈ. ਨੂੰ ਫਟਕਾਰ ਲਾਉਂਦੇ ਹੋਏ ਰਾਸ਼ਟਰੀ ਕਨਵੀਨਰ ਅਰਵਿੰਦਰ ਕੇਜਰੀਵਾਲ ਮੁੱਖ ਮੰਤਰੀ ਨੂੰ ਦਿੱਲੀ ਨੂੰ ਦਿੱਤੀ ਗਈ ਜ਼ਮਾਨਤ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਲੋਕਤੰਤਰ ਨੂੰ ਪਿਆਰ ਕਰਨ ਵਾਲਿਆਂ ਅਤੇ ਸੰਵਿਧਾਨ ’ਚ ਵਿਸ਼ਵਾਸ ਰੱਖਣ ਵਾਲਿਆਂ ਦੀ ਜਿੱਤ ਹੋਈ ਹੈ, ਜਿਸ ਨਾਲ ਦੇਸ਼ ਭਰ ਦੇ ਆਪ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ ਹਨ।

ਟੀਨੂੰ ਨੇ ਕਿਹਾ ਹੈ ਕਿ ਭਾਜਪਾ ਦੀ ਤਾਨਾਸ਼ਾਹੀ ਸਰਕਾਰ ਵਿਰੋਧੀਆਂ ਨੂੰ ਦਬਾਉਣ ਲਈ ਈ. ਡੀ. ਅਤੇ ਸੀ. ਬੀ. ਆਈ. ਵਰਗੀਆਂ ਸਰਕਾਰੀ ਏਜੰਸੀਆਂ ਨੂੰ ਦੁਰਉਪਯੋਗ ਕਰ ਰਹੀ ਹੈ। ਮੋਦੀ ਸਰਕਾਰ ਵੱਲੋਂ ਬਦਲੇ ਦੀ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਨੂੰ ਈ. ਡੀ. ਦੇ ਮਾਮਲੇ ’ਚ ਮਾਣਯੋਗ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ ਤਾਂ ਸੀ. ਬੀ. ਆਈ. ਨੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕੋਈ ਹੋਰ ਕੇਸ ਬਣਾ ਦਿੱਤਾ ਤਾਂ ਕਿ ਦੇਸ਼ ਵਾਸੀਆਂ ਦੇ ਮਹਿਬੂਬ ਨੇਤਾ ਦੀ ਜੇਲ੍ਹ ਤੋਂ ਰਿਹਾਈ ਨਾ ਹੋ ਸਕੇ। ਉਨ੍ਹਾਂ ਕੇਜਰੀਵਾਲ ਦੀ ਰਿਹਾਈ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ-  ਕਾਰ ਦੇ ਐਕਟਿਵਾ ਵਿਚਾਲੇ ਭਿਆਨਕ ਟੱਕਰ ਹੋਣ ਮਗਰੋਂ ਉੱਡੇ ਵਾਹਨਾਂ ਦੇ ਪਰਖੱਚੇ, ਬਜ਼ੁਰਗ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News