ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਲੌਂਗੋਵਾਲ ਨੂੰ ਸੁਣਾਈ ਧਾਰਮਿਕ ਸਜ਼ਾ

09/18/2020 1:12:18 PM

ਅੰਮ੍ਰਿਤਸਰ (ਅਣਜਾਣ) : ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਕਾਰਜਕਰਨੀ ਕਮੇਟੀ ਨੂੰ ਧਾਰਮਿਕ ਸਜ਼ਾ ਸੁਣਾਈ ਹੈ। ਜਥੇਦਾਰ ਵਲੋਂ ਸੁਣਾਈ ਧਾਰਮਿਕ ਸਜ਼ਾ 'ਚ ਲੌਂਗੋਵਾਲ ਸਮੇਤ ਕਾਰਜਕਰਨੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਇਕ-ਇਕ ਸਾਜਿਹ ਪਾਠ ਕਰਨ ਅਤੇ ਗੁਰਦੁਆਰਾ ਸਾਰਾਗੜ੍ਹੀ ਤੋਂ ਦਰਸ਼ਨੀ ਡਿਊੜੀ ਤੱਕ ਤਿੰਨ ਦਿਨ ਲਗਾਤਾਰ ਝਾੜੂ ਲਗਾਉਣ ਦੀ ਸੇਵਾ ਲਗਾਈ ਹੈ।  

ਇਹ ਵੀ ਪੜ੍ਹੋ : ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਲਜ਼ਮਾਂ ਨੂੰ ਸੁਣਾਈ ਧਾਰਮਿਕ ਸਜ਼ਾ
ਇਸ ਦੇ ਨਾਲ ਹੀ ਮੌਜੂਦਾ ਅੰਤ੍ਰਿੰਗ ਕਮੇਟੀ ਨੂੰ ਵੀ ਧਾਰਮਿਕ ਸਜ਼ਾ ਲਗਾਈ ਗਈ ਅਤੇ ਸੁੱਚਾ ਸਿੰਘ ਲੰਗਾਹ ਨੂੰ ਸਮਰਥਨ ਦੇਣ ਦੇ ਮਾਮਲੇ 'ਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫਰਵਾਲ ਅਤੇ ਪ੍ਰੋਫ਼ੈਸਰ ਸਰਚਾਂਦ ਸਿੰਘ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ ਕੀਤਾ ਗਿਆ। ਇਹ ਧਾਰਮਿਕ ਸਜ਼ਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਈ ਗਈ। 

ਇਹ ਵੀ ਪੜ੍ਹੋ : ਬਾਦਲ ਪਰਿਵਾਰ ਅਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ 7 ਮਤੇ ਪਾਸ

Baljeet Kaur

This news is Content Editor Baljeet Kaur