ਜਲੰਧਰ ਤੋਂ ''ਆਮ ਆਦਮੀ ਪਾਰਟੀ'' ਦੇ ਉਮੀਦਵਾਰ ਪਵਨ ਟੀਨੂੰ ਨੇ ਭਰੇ ਨਾਮਜ਼ਦਗੀ ਪੱਤਰ, ਕੈਬਨਿਟ ਮੰਤਰੀ ਵੀ ਰਹੇ ਹਾਜ਼ਰ

Tuesday, May 14, 2024 - 12:56 AM (IST)

ਜਲੰਧਰ (ਧਵਨ/ਮਹਾਜਨ)– ਲੋਕ ਸਭਾ ਹਲਕਾ ਜਲੰਧਰ ਤੋਂ 'ਆਮ ਆਦਮੀ ਪਾਰਟੀ' ਦੇ ਮਜ਼ਬੂਤ ਉਮੀਦਵਾਰ ਪਵਨ ਕੁਮਾਰ ਟੀਨੂੰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਗਰ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਚੌਕ ਵਿਚ ਬਾਬਾ ਸਾਹਿਬ ਦੇ ਬੁੱਤ ਸਾਹਮਣੇ ਮੱਥਾ ਟੇਕਣ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨਾਲ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਦੇ ਹੋਏ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਲਈ ਤਹਿਸੀਲ ਦਫਤਰ ਪੁੱਜੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵਰਕਰ ਜਿਸ ਜੇਤੂ ਅੰਦਾਜ਼ ਅਤੇ ਉਤਸ਼ਾਹ ਨਾਲ ਪਵਨ ਟੀਨੂੰ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਲਈ ਲਿਆਏ ਹਨ, ਅਜਿਹਾ ਰੋਡ ਸ਼ੋਅ ਪਹਿਲਾਂ ਕਦੀ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਪਵਨ ਟੀਨੂੰ ਆਪਣੀ ਸੀਟ ਜਿੱਤਣ ਤੋਂ ਬਾਅਦ ਸੰਸਦ ਵਿਚ ਲੋਕਾਂ ਦੇ ਕੰਮ ਕਰਨਗੇ।

ਇਹ ਵੀ ਪੜ੍ਹੋ- ਸਾਬਕਾ CM ਚੰਨੀ ਵੱਲੋਂ ਠੋਡੀ 'ਤੇ ਹੱਥ ਲਾਉਣ ਵਾਲੀ ਵੀਡੀਓ ਦੇ ਮਾਮਲੇ 'ਚ ਬੀਬੀ ਜਗੀਰ ਕੌਰ ਨੇ ਦਿੱਤਾ ਸਪੱਸ਼ਟੀਕਰਨ

ਦੂਜੇ ਪਾਸੇ ਉਹ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਫੰਡ ਬਾਰੇ ਗੱਲ ਕਰਨਗੇ ਅਤੇ ਪੰਜਾਬ ਦੀ ਆਵਾਜ਼ ਬਣ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਖਜ਼ਾਨੇ ਦੇ 4 ਛੇਕ ਬੰਦ ਕਰ ਦਿੱਤੇ ਗਏ, ਜਿਸ ਨਾਲ ਐਕਸਾਈਜ਼ ਦੀ ਆਮਦਨ 6 ਹਜ਼ਾਰ ਕਰੋੜ ਤੋਂ ਵੱਧ ਕੇ 10 ਹਜ਼ਾਰ ਕਰੋੜ ਸਾਲਾਨਾ ਹੋ ਗਈ ਹੈ। ਜੀ.ਐੱਸ.ਟੀ. ਦੀ ਆਮਦਨ 14 ਤੋਂ ਵਧ ਕੇ 21 ਫੀਸਦੀ ਹੋ ਗਈ ਹੈ, ਜਿਸ ਨਾਲ ਪੰਜਾਬ ਦਾ ਹਰ ਵਰਗ ਸਰਕਾਰ ਤੋਂ ਖੁਸ਼ ਹੈ।

ਪਵਨ ਟੀਨੂੰ ਨੇ ਇਸ ਮੌਕੇ ਨਵਾਂ ਨਾਅਰਾ ‘ਸੰਵਿਧਾਨ ਦੇ ਸਨਮਾਨ ’ਚ, ਆਮ ਆਦਮੀ ਪਾਰਟੀ ਮੈਦਾਨ 'ਚ’ ਦਿੱਤਾ। ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ ਦੇ ਨੌਜਵਾਨਾਂ ਦਾ ਜੋਸ਼ ਹੀ ਆਮ ਆਦਮੀ ਪਾਰਟੀ ਦੀ ਤਾਕਤ ਹੈ ਅਤੇ ਆਮ ਆਦਮੀ ਪਾਰਟੀ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿਚ ਅੱਗੇ ਲਿਆ ਰਹੀ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਤੁਹਾਡੇ ਸਮਰਥਨ ਨਾਲ ਮੈਂ ਜਲੰਧਰ ਲੋਕ ਸਭਾ ਸੀਟ ਜਿੱਤ ਕੇ ਸੰਸਦ ਵਿਚ ਲੋਕਾਂ ਦੀ ਆਵਾਜ਼ ਉਠਾਉਂਦਾ ਰਹਾਂਗਾ।

ਇਹ ਵੀ ਪੜ੍ਹੋ- ਖੇਤਾਂ ਦੀ ਅੱਗ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਨੌਜਵਾਨ ਦੀ ਬੁਰੀ ਤਰ੍ਹਾਂ ਝੁਲਸ ਕੇ ਹੋਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


Harpreet SIngh

Content Editor

Related News