ਧੀ ਨੇ ਸੱਚ ਕਰ ਵਿਖਾਇਆ ਪਿਓ ਦਾ ਸੁਫ਼ਨਾ, ਸਖ਼ਤ ਮਿਹਨਤ ਸਦਕਾ ਬਣੀ ਜੱਜ
Thursday, Oct 17, 2024 - 02:18 PM (IST)
ਫ਼ਤਹਿਗੜ੍ਹ ਸਾਹਿਬ (ਬਿਪਨ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸਲਾਣੀ ਦੀ ਲੜਕੀ ਪਵਨਪ੍ਰੀਤ ਕੌਰ ਨੇ ਹਰਿਆਣਾ ਜੁਡੀਸ਼ੀਅਲ ਵਿਚ 34 ਵਾਂ ਰੈਂਕ ਹਸਲ ਕਰਕੇ ਜੱਜ ਬਣੀ ਹੈ। ਪਵਨਪ੍ਰੀਤ ਦੇ ਜੱਜ ਬਣਨ 'ਤੇ ਮਾਪਿਆਂ ਵੱਲੋਂ ਮੂੰਹ ਮਿਠਾ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਪਵਨਪ੍ਰੀਤ ਨੇ ਆਪਣੀ ਕਾਮਯਾਬੀ ਦਾ ਸਿਹਰਾ ਮਾਪਿਆਂ ਅਤੇ ਆਪਣੇ ਅਧਿਆਪਕਾਂ ਨੂੰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਆਪਣਾ ਬੈਸਟ ਦਿੰਦੇ ਹੋਏ ਆਪਣਾ ਮੁਕਾਮ ਹਾਸਲ ਕਰਨ ਦੇ ਯਤਨ ਕਰਦੇ ਰਹਿਣਾ ਚਾਹੀਦਾ ਹੈ, ਕਿਉਂਕਿ ਕੋਸ਼ਿਸ਼ ਕਰਨ ਵਾਲਿਆਂ ਦੀ ਕਦੇ ਹਾਰ ਨਹੀਂ ਹੁੰਦੀ। ਉਨ੍ਹਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਅਫਸਰ ਬਣਨ ਦਾ ਸੁਪਨਾ ਬਚਪਨ ਤੋਂ ਹੀ ਸੀ, ਜਿਸ ਕਰਕੇ ਉਨ੍ਹਾਂ ਵੱਲੋਂ ਮਿਹਨਤ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ
ਇਸ ਮੌਕੇ ਗੱਲਬਾਤ ਕਰਦੇ ਹੋਏ ਪਵਨ ਪ੍ਰੀਤ ਦੇ ਮਾਤਾ-ਪਿਤਾ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਨ੍ਹਾਂ ਦੀ ਬੱਚੀ ਅੱਜ ਜੱਜ ਬਣ ਗਈ ਹੈ। ਉੱਥੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਦਾ ਸੁਫ਼ਨਾ ਸੀ ਕਿ ਬੱਚੇ ਬਾਹਰ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਵਧੀਆ ਅਹੁਦਿਆਂ 'ਤੇ ਕੰਮ ਕਰਨ ਤੇ ਉਨ੍ਹਾਂ ਦੇ ਵੱਲੋਂ ਹੀ ਲੜਕੇ ਨੂੰ ਪਟਿਆਲਾ ਦੇ ਵਿਚ ਪੜ੍ਹਾਈ ਲਈ ਭੇਜਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8