ਪੰਜਾਬ 'ਚ Ayushman ਯੋਜਨਾ ਦਾ ਲਾਭ ਲੈਣ ਵਾਲੇ ਦੇਣ ਧਿਆਨ, ਸਿਹਤ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼
Thursday, Sep 19, 2024 - 10:48 AM (IST)
ਚੰਡੀਗੜ੍ਹ (ਅੰਕੁਰ ) : 'ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ ਸਟੇਟ ਹੈਲਥ ਏਜੰਸੀ (ਐੱਸ. ਐੱਚ. ਏ.) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਟੇਟ ਹੈਲਥ ਏਜੰਸੀ ਦੀ ਸਬ-ਕਮੇਟੀ ਨਾਲ ਪਾਲਿਸੀ ਸਬੰਧੀ ਮਾਮਲਿਆਂ, ਮੁਲਾਜ਼ਮਾਂ ਦੀ ਘਾਟ ਅਤੇ ਸਟੇਟ ਹੈਲਥ ਏਜੰਸੀ ਦੇ ਚੱਲ ਰਹੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ, ਵਿਆਹੁਤਾ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ ਸਾਰੇ ਹਸਪਤਾਲਾਂ ਦੀਆਂ ਬਕਾਇਆ ਅਦਾਇਗੀਆਂ ਕਲੀਅਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਸਕੀਮ ਤਹਿਤ ਸਰਕਾਰ ਵੱਲੋਂ 1 ਅਪ੍ਰੈਲ, 2024 ਤੋਂ 15 ਸਤੰਬਰ ਤੱਕ 210 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ 'ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਵੱਧ ਤੋਂ ਵੱਧ ਵਿਅਕਤੀਆਂ ਨੂੰ ਸ਼ਾਮਲ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਦੀ ਭਰਤੀ ਦਾ ਮਕਸਦ ਦਾਅਵੇ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਦੇਰੀ ਨੂੰ ਘਟਾਉਣਾ ਤੇ ਸਮੁੱਚੀ ਕੁਸ਼ਲਤਾ ’ਚ ਸੁਧਾਰ ਕਰਨ ਦੇ ਨਾਲ-ਨਾਲ ਕੰਮ ਦੇ ਮੌਜੂਦਾ ਬੋਝ ਨੂੰ ਘਟਾਉਣਾ ਤੇ ਦਾਅਵਿਆਂ ਦੇ ਮੁਲਾਂਕਣ ’ਚ ਲੱਗਣ ਵਾਲੀ ਦੇਰੀ ਨੂੰ ਘੱਟ ਕਰਨਾ ਹੈ।
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਜਵਾਨ ਮੁੰਡੇ ਦੀ ਮੌਤ, ਭੜਕੇ ਲੋਕਾਂ ਨੇ ਜਾਮ ਕੀਤਾ ਟ੍ਰੈਫਿਕ
ਉਨ੍ਹਾਂ ਕਿਹਾ ਕਿ ਇਹ ਭਰਤੀ ਮੁਹਿੰਮ ਯੋਗਤਾ ਪ੍ਰਾਪਤ ਮੈਡੀਕਲ ਪੇਸ਼ੇਵਰਾਂ 'ਤੇ ਕੇਂਦਰਿਤ ਕਰੇਗੀ, ਜੋ ਦਾਅਵਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਲਾਂਕਣ ਤੇ ਇਸ ਦੀ ਪ੍ਰਕਿਰਿਆ ’ਚ ਤੇਜ਼ੀ ਲਿਆ ਸਕਦੇ ਹਨ, ਜਿਸ ਨਾਲ ਸਿਹਤ ਸੰਭਾਲ ਪ੍ਰੋਵਾਈਡਰਾਂ ਨੂੰ ਤੁਰੰਤ ਅਦਾਇਗੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਸਟਾਫ਼ ਨੂੰ ਦਾਅਵਿਆਂ ਦੀ ਪ੍ਰਕਿਰਿਆ ਸਬੰਧੀ ਪ੍ਰੋਟੋਕਾਲ ਤੇ ਵਿਸ਼ੇਸ਼ ਲੋੜਾਂ 'ਤੇ ਕੇਂਦਰਿਤ ਵਿਆਪਕ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦਾਅਵਿਆਂ ਦੀ ਪ੍ਰਕਿਰਿਆ ’ਚ ਸ਼ਾਮਲ ਸਾਰੇ ਮੌਜੂਦਾ ਸਟਾਫ਼ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵਧੀਆ ਅਭਿਆਸਾਂ ਤੇ ਪ੍ਰਕਿਰਿਆ ਤੋਂ ਜਾਣੂੰ ਹੋ ਸਕਣ। ਇਸ ਨਾਲ ਸੇਵਾਵਾਂ ਦੇ ਉੱਚ ਮਿਆਰਾਂ ਤੇ ਮੁਲਾਂਕਣਾਂ ’ਚ ਸਟੀਕਤਾ ਨੂੰ ਕਾਇਮ ਰੱਖਣ ’ਚ ਮਦਦ ਮਿਲੇਗੀ।ਇਸ ਮੌਕੇ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਤੇ ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.) ਪੰਜਾਬ ਦੀ ਸੀ.ਈ.ਓ. ਬਬੀਤਾ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8