ਵਿੱਤ ਕਮਿਸ਼ਨ ਵਲੋਂ ਪੰਜਾਬ ਦੇ 31000 ਕਰੋੜ ਦੇ ਕਰਜ਼ੇ ਦੇ ਹੱਲ ਲਈ ਕਮੇਟੀ ਦਾ ਗਠਨ
Wednesday, Jan 30, 2019 - 05:33 PM (IST)

ਚੰਡੀਗੜ੍ਹ : ਵਿੱਤ ਕਮਿਸ਼ਨ ਨੇ ਪੰਜਾਬ ਦੇ 31000 ਕਰੋੜ ਰੁਪਏ ਦੇ ਕਰਜ਼ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ 6 ਹਫਤਿਆਂ ਦੇ ਅੰਦਰ-ਅੰਦਰ ਆਪਣੀਆਂ ਸਿਫਾਰਸ਼ਾਂ ਕਮਿਸ਼ਨ ਕੋਲ ਪੇਸ਼ ਕਰੇਗੀ। ਇਹ ਐਲਾਨ ਕਮਿਸ਼ਨ ਦੇ ਚੇਅਰਮੈਨ ਐੱਨ. ਕੇ. ਸਿੰਘ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਸਾਨ ਕਰਜ਼ ਮੁਆਫੀ ਦੇ ਮਾਮਲੇ ਵਿਚ ਬੋਲਦੇ ਹੋਏ ਕਿਹਾ ਕਿ ਇਹ ਵਿੱਤ ਕਮਿਸ਼ਨ ਦੇ ਦਾਇਰੇ ਤੋਂ ਬਾਹਰ ਹੈ, ਜਿਸ ਵਿਚ ਵਿੱਤ ਕਮਿਸ਼ਨ ਦਖਲ-ਅੰਦਾਜ਼ੀ ਨਹੀਂ ਕਰ ਸਕਦਾ। ਦੱਸਣਯੋਗ ਹੈ ਕਿ ਉੱਚ ਪੱਧਰੀ ਕਮਿਸ਼ਨ ਐੱਨ. ਕੇ. ਸਿੰਘ ਦੀ ਅਗਵਾਈ ਵਿਚ 4 ਦਿਨਾਂ ਦੇ ਦੌਰੇ 'ਤੇ ਪੰਜਾਬ ਆਇਆ ਹੈ, ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਮਿਸ਼ਨ ਦੇ ਚੇਅਰਮੈਨ ਐੱਨ. ਕੇ. ਸਿੰਘ ਨਾਲ ਮੀਟਿੰਗ ਰੱਖੀ ਗਈ ਸੀ। ਇਸ ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਬ੍ਰਹਮਮਹਿੰਦਰਾ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਚਰਨਜੀਤ ਚੰਨੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।