ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਨੇ ਪੇ-ਕਮਿਸ਼ਨ ਦੇ ਵਿਰੋਧ ’ਚ ਕੱਢਿਆ ਮੋਟਰਸਾਈਕਲ ਰੋਸ ਮਾਰਚ
Wednesday, Jul 07, 2021 - 03:43 PM (IST)
ਗੁਰਦਾਸਪੁਰ (ਸਰਬਜੀਤ) - ਅੱਜ ਪੀ.ਐੱਸ.ਐੱਮ.ਐੱਸ.ਯੂ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਸਾਵਨ ਸਿੰਘ ਦੀ ਅਗਵਾਈ ’ਚ ਸਮੂਹ ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ ਸ਼ਹਿਰ ’ਚ ਪੇ-ਕਮਿਸ਼ਨ ਦੇ ਵਿਰੋਧ ’ਚ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਸਾਵਨ ਸਿੰਘ, ਜਨਰਲ ਸਕੱਤਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਪੇ-ਕਮਿਸ਼ਨ ਦੀ ਰਿਪੋਰਟ ਦੇ ਰੋਸ ਵਜੋਂ ਇਹ ਰੋਸ ਪ੍ਰਦਰਸ਼ਨ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸ਼ੁਰੂ ਹੋ ਕੇ ਡਾਕਖਾਨਾ ਚੌਂਕ, ਹਨੂੰਮਾਨ ਚੌਂਕ, ਮੰਡੀ ਚੌਂਕ, ਜਹਾਜ਼ ਚੌਂਕ ਤੋਂ ਹੁੰਦਾ ਹੋਇਆ ਫਿਰ ਡਿਪਟੀ ਕਮਿਸ਼ਨਰ ਦਫ਼ਤਰ ’ਚ ਸੰਪੰਨ ਹੋਇਆ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਜਿਊਂਦਾ ਸਾੜਿਆ ਮਾਂ ਦਾ ਪ੍ਰੇਮੀ
ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਅਧੂਰਾ ਪੇ-ਕਮਿਸ਼ਨ ਲਾਗੂ ਕੀਤਾ ਜਾ ਰਿਹਾ ਹੈ। ਇਸ ਨਾਲ ਸਮੂਹ ਕਰਮਚਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਪੇ-ਕਮਿਸ਼ਨ ਨੂੰ ਸੋਧ ਕੇ ਲਾਗੂ ਕੀਤਾ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਜੇਕਰ ਸਰਕਾਰ ਮੰਗਾਂ ਨੂੰ ਨਹੀਂ ਮੰਨਦੀ ਤਾਂ ਕਮੇਟੀ ਦੇ ਫ਼ੈਸਲੇ ਅਨੁਸਾਰ ਦੋ ਦਿਨ ਹੜਤਾਲ ਕਰਕੇ ਕੰਮਕਾਜ ਠੱਪ ਕੀਤਾ ਜਾਵੇਗਾ। ਜੇਕਰ ਫਿਰ ਵੀ ਇਹ ਰਿਪੋਰਟ ਸਰਕਾਰ ਖਾਰਿਜ ਨਹੀਂ ਕਰਦੀ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸੜਕ ਹਾਦਸੇ ’ਚ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਘਰ ’ਚ ਪਿਆ ਚੀਕ-ਚਿਹਾੜਾ