ਬਾਦਲ ਪਰਿਵਾਰ ਸਮੇਤ ਹਜ਼ਾਰਾਂ ਲੋਕਾਂ ਵੱਲੋਂ ਜਸਵਿੰਦਰ ਸੇਖੋਂ ਨੂੰ ਸ਼ਰਧਾਂਜਲੀ ਭੇਟ

02/05/2018 9:40:24 AM


ਫਿਰੋਜ਼ਪੁਰ (ਕੁਮਾਰ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਪਤਨੀ ਸਵ. ਜਸਵਿੰਦਰ ਕੌਰ ਸੇਖੋਂ ਨੂੰ ਅੱਜ ਬਾਦਲ ਪਰਿਵਾਰ ਸਮੇਤ ਹਜ਼ਾਰਾਂ ਲੋਕਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਅੱਜ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਪਾਏ ਪਾਠ ਦੇ ਭੋਗ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ ਤੇ ਉਨ੍ਹਾਂ ਜਨਮੇਜਾ ਸਿੰਘ ਸੇਖੋਂ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ. ਬਾਦਲ ਨੇ ਕਿਹਾ ਕਿ ਜਸਵਿੰਦਰ ਕੌਰ ਦੀ ਅਚਾਨਕ ਹੋਈ ਮੌਤ ਕਾਰਨ ਸੇਖੋਂ ਪਰਿਵਾਰ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। 
ਸਰਦਾਰਨੀ ਸੇਖੋਂ ਦੀ ਮੌਤ 'ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਅਕਾਲੀ ਵਿਧਾਇਕ ਰੋਜ਼ੀ ਬਰਕੰਦੀ, ਅਮਰਜੀਤ ਸਿੰਘ ਚਾਵਲਾ, ਗਰੇਵਾਲ, ਜਥੇਦਾਰ ਹਰੀ ਸਿੰਘ ਜ਼ੀਰਾ, ਨੋਨੀ ਮਾਨ, ਸਤਿੰਦਰ ਜੀਤ ਸਿੰਘ ਅਤੇ ਸਮੁੱਚੀ ਅਕਾਲੀ-ਭਾਜਪਾ ਲੀਡਰਸ਼ਿਪ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਵੱਖ-ਵੱਖ ਸਮਾਜਿਕ, ਧਾਰਮਿਕ, ਵਪਾਰਕ ਤੇ ਸਿੱਖਿਅਕ ਸੰਗਠਨਾਂ ਦੇ ਹਜ਼ਾਰਾਂ ਲੋਕਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨੇ ਜਨਮੇਜਾ ਸਿੰਘ ਸੇਖੋਂ ਅਤੇ ਐਡਵੋਕੇਟ ਬਲਵੰਤ ਸਿੰਘ ਸੇਖੋਂ ਨਾਲ ਦੁੱਖ ਸਾਂਝਾ ਕੀਤਾ ਤੇ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿਚ ਸੇਖੋਂ ਪਰਿਵਾਰ ਦੇ ਨਾਲ ਹਨ।


Related News