ਗੰਨਾ ਉਤਪਾਦਕ ਕਿਸਾਨਾਂ ਦੀ ਲਟਕੀ 29 ਕਰੋੜ ਦੀ ਅਦਾਇਗੀ ਵਿਧਾਇਕ ਘੁਬਾਇਆ ਨੇ ਕਰਵਾਈ ਜਾਰੀ

09/11/2019 6:02:59 PM

ਜਲਾਲਾਬਾਦ (ਸੇਤੀਆ,ਸੁਮਿਤ)—ਜ਼ਿਲਾ ਫਾਜ਼ਿਲਕਾ ਦੇ ਬੋਦੀਵਾਲਾ (ਖੂਈ ਖੇੜਾ) ਸਥਿਤ ਸ਼ੂਗਰ ਮਿੱਲ ਵੱਲ ਗੰਨਾ ਉਤਪਾਦਕ ਕਿਸਾਨਾਂ ਦੀ ਲੰਬੇ ਸਮੇਂ ਤੋਂ ਰੁਕੀ ਹੋਈ ਅਦਾਇਗੀ ਨੂੰ ਫਾਜ਼ਿਲਕਾ ਹਲਕਾ ਵਿਧਾਇਕ ਦਵਿੰਦਰ ਘੁਬਾਇਆ ਅਤੇ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ, ਕੁਲਬੀਰ ਸਿੰਘ ਜ਼ੀਰਾ ਦੇ ਸਾਂਝੇ ਯਤਨਾ ਸਦਕਾ ਰਿਲੀਜ ਕਰਵਾਈ ਹੈ। ਜਾਣਕਾਰੀ ਦਿੰਦੇ ਹੋਏ ਵਿਧਾਇਕ ਦਵਿੰਦਰ ਘੁਬਾਇਆ ਨੇ ਦੱਸਿਆ ਕਿ ਕਾਫੀ ਲੰਬੇ ਸਮੇਂ ਤੋ ਖੂਈ ਖੇੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਗੰਨੇ ਦੀ ਫਸਲ ਦੀ ਅਦਾਇਗੀ ਰੁਕੀ ਹੋਈ ਸੀ ਅਤੇ ਕਿਸਾਨ ਅਦਾਇਗੀ ਨਾ ਹੋਣ ਦੀ ਸੂਰਤ ’ਚ ਪਰੇਸ਼ਾਨ ਸਨ। ਇਸ ਦੇ ਨਾਲ ਹੀ ਸਮੇਂ-ਸਮੇਂ ਦੀਆਂ ਸਰਕਾਰਾਂ ਨਾਲ ਤਾਲਮੇਲ ਕਰਨ ਤੋਂ ਬਾਅਦ ਵੀ ਇਨਾਂ ਨੂੰ ਅਦਾਇਗੀ ਨਹੀਂ ਜਾਰੀ ਹੋ ਰਹੀ ਸੀ, ਜਿਸ ਤੋਂ ਬਾਅਦ ਬੁੱਧਵਾਰ ਚੰਡੀਗੜ੍ਹ੍ ਸਕੱਤਰੇਤ ਦਫਤਰ ’ਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦੂਜੇ ਆਪਣੇ ਸਾਥੀਆਂ ਨਾਲ ਮਿਲੇ ਅਤੇ ਕਿਸਾਨਾਂ ਦੀ ਬਕਾਇਆ ਅਦਾਇਗੀ ਲਈ ਉਨਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਵਲੋਂ 29 ਕਰੋੜ ਰੁਪਏ ਦੀ ਰਾਸ਼ੀ ਰਿਲੀਜ ਕਰ ਦਿੱਤੀ ਗਈ ਹੈ, ਜੋ ਜਲਦ ਹੀ ਕਿਸਾਨਾਂ ਨੂੰ ਮਿਲ ਜਾਵੇਗੀ। 

ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੈ ਅਤੇ ਇਹ ਇਸ ਗੱਲ ਦਾ ਸਬੂਤ ਹੈ ਕਿ ਕਿਸਾਨਾਂ ਨੂੰ ਰੁਕੀ ਹੋਈ ਅਦਾਇਗੀ ਉਨਾਂ ਦੇ ਖਾਤਿਆਂ ’ਚ ਜਮ੍ਹਾਂ ਹੋਵੇਗੀ। ਉਨਾਂ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ’ਚ ਕਿਸਾਨਾਂ ਨੂੰ ਕਦੇ ਵੀ ਖੱਜਲ ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ। 


Iqbalkaur

Content Editor

Related News