ਪੰਜਾਬ ਲੋਕ ਸੇਵਾ ਕਮਿਸ਼ਨ ਨੇ PCS ਦੀ ਸਾਂਝੀ ਪ੍ਰੀਖਿਆ ਬਾਰੇ ਦਿੱਤਾ ਸਪੱਸ਼ਟੀਕਰਨ

05/24/2022 11:14:51 PM

ਚੰਡੀਗੜ੍ਹ (ਬਿਊਰੋ) : ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ 78 ਅਸਾਮੀਆਂ ਦੀ ਪ੍ਰੀਖਿਆ ਸਿਰਫ ਅੰਗਰੇਜ਼ੀ ਭਾਸ਼ਾ 'ਚ ਕਰਵਾਉਣ ਬਾਰੇ ਮੀਡੀਆ ਰਿਪੋਰਟਾਂ ’ਤੇ ਪ੍ਰਤੀਕਰਮ ਦਿੰਦਿਆਂ ਪੀ.ਪੀ.ਐੱਸ.ਸੀ. ਦੇ ਚੇਅਰਮੈਨ ਜਗਬੰਸ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਪੀ.ਸੀ.ਐੱਸ.ਸੀ. ਵੱਲੋਂ ਆਪਣੀ ਕਾਰਜ ਪ੍ਰਣਾਲੀ ਲਈ ਤੈਅ ਪ੍ਰਕਿਰਿਆ ਦੇ ਨਿਯਮਾਂ ਵਿੱਚ ਸਾਫ ਤੌਰ ’ਤੇ ਨਿਰਧਾਰਤ ਕੀਤਾ ਗਿਆ ਹੈ ਕਿ ਪ੍ਰਸ਼ਨ ਪੱਤਰ ਸਿਰਫ ਅੰਗਰੇਜ਼ੀ ਭਾਸ਼ਾ 'ਚ ਤਿਆਰ ਕੀਤੇ ਜਾਂਦੇ ਹਨ ਅਤੇ ਬੀਤੇ ਸਮੇਂ ਵਿੱਚ ਵੀ ਅਜਿਹੀਆਂ ਸਾਰੀਆਂ ਪ੍ਰੀਖਿਆਵਾਂ ਅੰਗਰੇਜ਼ੀ ਵਿੱਚ ਹੀ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਕੀਤਾ ਲਾਜ਼ਮੀ

ਪੀ.ਪੀ.ਐੱਸ.ਸੀ. ਦੇ ਚੇਅਰਮੈਨ ਨੇ ਅੱਗੇ ਦੱਸਿਆ ਕਿ ਉਪਰੋਕਤ ਨਿਯਮਾਂ 'ਚ ਸਿਰਫ਼ ਪੰਜਾਬ ਰਾਜ ਸਿਵਲ ਸਰਵਿਸਜ਼ ਸਾਂਝੀ ਪ੍ਰਤੀਯੋਗੀ ਪ੍ਰੀਖਿਆ (ਮੁੱਢਲੀ ਤੇ ਮੁੱਖ ਪ੍ਰੀਖਿਆ, ਦੋਵੇਂ) ਨੂੰ ਛੋਟ ਦਿੱਤੀ ਗਈ ਹੈ ਕਿਉਂ ਜੋ ਸਰਕਾਰ ਦੁਆਰਾ ਨੋਟੀਫਾਈ ਕੀਤੇ ਨਿਯਮਾਂ ਅਨੁਸਾਰ ਇਹ ਪ੍ਰੀਖਿਆ ਅੰਗਰੇਜ਼ੀ ਅਤੇ ਪੰਜਾਬੀ, ਦੋਵਾਂ ਭਾਸ਼ਾਵਾਂ ਵਿੱਚ ਕਰਵਾਉਣਾ ਲਾਜ਼ਮੀ ਹੈ। ਪੀ.ਪੀ.ਐੱਸ.ਸੀ. ਵੱਲੋਂ ਹਾਲ ਹੀ 'ਚ ਕਰਵਾਈ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਨਾਲ ਸਬੰਧਿਤ ਮੀਡੀਆ ਵੱਲੋਂ ਚੁੱਕੇ ਮੁੱਦੇ ਦਾ ਜ਼ਿਕਰ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਅੰਗਰੇਜ਼ੀ ਭਾਸ਼ਾ ਦੇ ਪ੍ਰਸ਼ਨ ਪੱਤਰ ਜੋ ਬਹੁ-ਚੋਣ ਵਾਲੇ ਪ੍ਰਸ਼ਨਾਂ 'ਤੇ ਅਧਾਰਿਤ ਸਨ, ਵਿੱਚ ਉਮੀਦਵਾਰਾਂ ਨੂੰ ਦਿੱਤੇ ਗਏ 4 ਵਿਕਲਪਾਂ 'ਚੋਂ ਸਹੀ ਦੀ ਚੋਣ ਕਰਨੀ ਸੀ।

ਇਹ ਵੀ ਪੜ੍ਹੋ : 'ਆਪ' ਸਰਕਾਰ ਧਿਆਨ ਵੰਡਾਊ ਕੰਮਾਂ ਦੀ ਬਜਾਏ ਕੇਜਰੀਵਾਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰੇ : ਅਕਾਲੀ ਦਲ

ਪੀ.ਪੀ.ਐੱਸ.ਸੀ. ਦੇ ਚੇਅਰਮੈਨ ਨੇ ਕਿਹਾ ਕਿ ਨਾਇਬ ਤਹਿਸੀਲਦਾਰ ਦੀ ਅਸਾਮੀ ਲਈ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਹੈ ਅਤੇ ਕਿਸੇ ਵੀ ਸਟ੍ਰੀਮ ਵਿੱਚ ਗ੍ਰੈਜੂਏਸ਼ਨ ’ਚ ਅੰਗਰੇਜ਼ੀ ਦਾ ਮੁੱਢਲਾ ਗਿਆਨ ਹੋਣ ਦੀ ਉਮੀਦ ਕੀਤੀ ਜਾਂਦੀ ਹੈ, ਜੋ ਉਸ ਨੂੰ ਬਹੁ-ਚੋਣ ਵਾਲੇ ਪ੍ਰਸ਼ਨਾਂ 'ਚ ਸਹੀ ਦੀ ਚੋਣ ਕਰਨ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਦੇ ਉੱਤਰ ਦੇਣ ਲਈ ਭਾਸ਼ਾ 'ਚ ਲਿਖਤੀ ਤੌਰ ’ਤੇ ਦਰਸਾਉਣ ਦੀ ਲੋੜ ਨਹੀਂ ਸੀ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News