ਪੀ.ਸੀ.ਐੱਸ. ਅਧਿਕਾਰੀਆਂ ਦੀ ਕਲਮ ਛੋੜ ਹੜਤਾਲ ਅੱਜ ਵੀ ਜਾਰੀ
Wednesday, Sep 11, 2019 - 10:36 AM (IST)

ਫਾਜ਼ਿਲਕਾ (ਸੁਨੀਲ ਨਾਗਪਾਲ) - ਸਰਕਾਰ ਵਲੋਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ 'ਚ ਫਾਜ਼ਿਲਕਾ ਦੇ ਪੀ.ਸੀ.ਐੱਸ. ਦੇ ਅਧਿਕਾਰੀਆਂ ਦੀ ਕਲਮ ਛੋੜ ਹੜਤਾਲ ਅੱਜ ਵੀ ਜਾਰੀ ਹੈ। ਮੰਗਾਂ ਪੂਰੀਆਂ ਨਾ ਹੋਣ ਕਾਰਨ ਅਧਿਕਾਰੀ ਹੜਤਾਲ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋ ਰਹੇ ਹਨ। ਇਸ ਸਬੰਧ 'ਚ ਫਾਜ਼ਿਲਕਾ ਦੇ ਏ.ਡੀ.ਸੀ. ਡਾ. ਆਰ.ਪੀ. ਸਿੰਘ ਨੇ ਆਪਣੇ ਬਿਆਨ ਦਰਜ ਕਰਦੇ ਹੋਏ ਕਿਹਾ ਕਿ ਪੀ.ਸੀ.ਐੱਸ. ਅਧਿਕਾਰੀਆਂ 'ਤੇ ਲਗਾਤਾਰ ਕਥਿਤ ਤੌਰ 'ਤੇ ਸਿਆਸੀ ਆਗੂਆਂ ਵਲੋਂ ਕੀਤੇ ਜਾ ਰਹੇ ਜ਼ੁਲਮ, ਜਾਨਲੇਵਾ ਹਮਲੇ ਦੀ ਕੋਸ਼ਿਸ਼ ਕਰਨ ਅਤੇ ਧਮਕੀਆਂ ਦੇਣ ਦੇ ਵਿਰੋਧ 'ਚ ਪੀ.ਸੀ.ਐੱਸ ਦੇ ਅਧਿਕਾਰੀ ਹੜਤਾਲ 'ਤੇ ਰਹਿਣਗੇ। ਹੜਤਾਲ ਕਾਰਨ ਸਾਰੇ ਦਫਤਰਾਂ ਦਾ ਕੰਮ ਠੱਪ ਕਰ ਦਿੱਤਾ ਗਿਆ ਹੈ।