ਭ੍ਰਿਸ਼ਟਾਚਾਰ ਮਾਮਲੇ ’ਚ ਸਾਬਕਾ PCS ਅਧਿਕਾਰੀ ਇਕਬਾਲ ਸੰਧੂ ਮੁੜ ਇਕ ਦਿਨ ਦੇ ਪੁਲਸ ਰਿਮਾਂਡ ’ਤੇ
Sunday, Aug 04, 2024 - 11:19 AM (IST)
ਜਲੰਧਰ (ਜਤਿੰਦਰ, ਭਾਰਦਵਾਜ)- ਪੰਜਾਬ ਵਿਜੀਲੈਂਸ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਵੱਲੋਂ ਸੂਰਿਆ ਐਕਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦੇ ਘਪਲੇ ਸਬੰਧੀ ਗ੍ਰਿਫ਼ਤਾਰ ਕੀਤੇ ਸੇਵਾ ਮੁਕਤ ਪੀ. ਸੀ. ਐੱਸ. ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਸ਼ਨੀਵਾਰ ਇਕ ਦਿਨਾਂ ਪੁਲਸ ਰਿਮਾਂਡ ਖ਼ਤਮ ਹੋਣ ’ਤੇ ਮੁੜ ਵਿਜੀਲੈਂਸ ਪੁਲਸ ਦੇ ਅਧਿਕਾਰੀਆਂ ਵੱਲੋਂ ਮਾਣਯੋਗ ਸੀ. ਜੇ. ਐੱਮ. ਹਰਪ੍ਰੀਤ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ।
ਅਦਾਲਤ ਨੇ ਦੋਵਾਂ ਪੱਖਾਂ ਦੇ ਵਕੀਲਾਂ ਦੀ ਬਹਿਂਸ ਸੁਣਨ ਉਪਰੰਤ ਸਰਕਾਰ ਵੱਲੋਂ ਕੁਝ ਬੈਂਕਾਂ ਦੇ ਖਾਤਿਆਂ ਦਾ ਰਿਕਾਰਡ ਪਤਾ ਕਰਵਾਉਣ ਲਈ 2 ਦਿਨਾਂ ਦਾ ਹੋਰ ਪੁਲਸ ਰਿਮਾਂਡ ਮੰਗਿਆ ਗਿਆ ਸੀ ਪਰ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਕਬਾਲ ਸਿੰਘ ਸੰਧੂ ਨੂੰ ਇਕ ਦਿਨ ਦੇ ਹੋਰ ਪੁਲਸ ਰਿਮਾਂਡ ’ਤੇ ਭੇਜੇ ਜਾਣ ਦਾ ਹੁਕਮ ਸੁਣਾਇਆ ਹੈ। ਹੁਣ ਇਸ ਮਾਮਲੇ ’ਚ 4 ਅਗਸਤ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਥੇ ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਸੰਧੂ ਵਿਰੁੱਧ ਨਵੀਂ ਬਾਰਾਂਦਰੀ ਜਲੰਧਰ ਵਿਖੇ ਧਾਰਾ 419,409 ,420 465, 467, 468 201 ਅਤੇ 120ਬੀ ਅਤੇ ਭ੍ਰਿਸ਼ਟਾਚਾਰ ਨਿਰੋਧਕ ਕਾਨੂੰਨ ਦੀ ਧਾਰਾ 7,13 ਦੇ ਤਹਿਤ 29 ਅਕਤੂਬਰ 2013 ਨੂੰ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾਉਣ ਲੱਗਾ ਇਸ ਬੀਮਾਰੀ ਦਾ ਵੱਡਾ ਖ਼ਤਰਾ, ਵੱਧਣ ਲੱਗੀ ਮਰੀਜ਼ਾਂ ਦੀ ਗਿਣਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।