PCS ਅਧਿਕਾਰੀਆਂ ਵੱਲੋਂ ਡਿਊਟੀ ''ਤੇ ਪਰਤਣ ਦਾ ਫ਼ੈਸਲਾ, ਮੀਟਿੰਗ ਮਗਰੋਂ ਖ਼ਤਮ ਕੀਤੀ ਹੜਤਾਲ

Wednesday, Jan 11, 2023 - 02:43 PM (IST)

PCS ਅਧਿਕਾਰੀਆਂ ਵੱਲੋਂ ਡਿਊਟੀ ''ਤੇ ਪਰਤਣ ਦਾ ਫ਼ੈਸਲਾ, ਮੀਟਿੰਗ ਮਗਰੋਂ ਖ਼ਤਮ ਕੀਤੀ ਹੜਤਾਲ

ਚੰਡੀਗੜ੍ਹ (ਰਮਨਜੀਤ) : ਆਪਣਾ ਕੰਮਕਾਜ ਠੱਪ ਕਰਕੇ ਹੜਤਾਲ 'ਤੇ ਬੈਠੇ ਪੀ. ਸੀ. ਐੱਸ. ਅਧਿਕਾਰੀਆਂ ਵੱਲੋਂ ਡਿਊਟੀ 'ਤੇ ਪਰਤਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੀ ਮੁੱਖ ਮੰਤਰੀ ਮਾਨ ਦੇ ਵਧੀਕ ਮੁੱਖ ਸਕੱਤਰ ਵੇਣੂੰ ਪ੍ਰਸਾਦ ਨਾਲ ਮੀਟਿੰਗ ਹੋਈ, ਜਿਸ ਤੋਂ ਬਾਅਦ ਪੀ. ਸੀ. ਐੱਸ. ਅਧਿਕਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੀਟਿੰਗ ਮਗਰੋਂ ਬੋਲਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਵੀ ਧੱਕਾ ਨਹੀਂ ਹੋਵੇਗਾ ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, 12 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਇਹ ਜ਼ਰੂਰ ਪੜ੍ਹ ਲਓ

ਉਨ੍ਹਾਂ ਕਿਹਾ ਕਿ ਪੀ. ਸੀ. ਐੱਸ. ਐਸੋਸੀਏਸ਼ਨ ਦਾ ਨਰਿੰਦਰ ਸਿੰਘ ਧਾਲੀਵਾਲ ਮੁੱਦੇ ਨੂੰ ਛੱਡ ਕੇ ਕੋਈ ਹੋਰ ਮੁੱਦਾ ਨਹੀਂ ਹੈ। ਦੱਸਣਯੋਗ ਹੈ ਕਿ ਲੁਧਿਆਣਾ 'ਚ ਹਾਲ ਹੀ 'ਚ ਰਿਸ਼ਵਤ ਲੈਣ ਦੇ ਦੋਸ਼ 'ਚ ਆਰ. ਟੀ. ਏ. ਲੁਧਿਆਣਾ ਨਰਿੰਦਰ ਧਾਲੀਵਾਲ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਆਰ. ਟੀ. ਓ. ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੀ ਸੋਮਵਾਰ ਤੋਂ ਪੂਰੇ ਪੰਜਾਬ 'ਚ ਪੀ. ਸੀ. ਐੱਸ. ਅਧਿਕਾਰੀ ਹੜਤਾਲ 'ਤੇ ਚੱਲ ਰਹੇ ਹਨ।
ਇਹ ਵੀ ਪੜ੍ਹੋ : PCS ਅਧਿਕਾਰੀਆਂ ਦੀ ਮੁੱਖ ਸਕੱਤਰ ਨਾਲ ਮੀਟਿੰਗ ਜਾਰੀ, CM ਮਾਨ ਨੇ ਦਿੱਤਾ ਹੈ 2 ਵਜੇ ਦਾ ਅਲਟੀਮੇਟਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News