ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰੇਗੀ PCT ਹਿਊਮੈਨਿਟੀ

Saturday, May 04, 2024 - 10:50 AM (IST)

ਪਠਾਨਕੋਟ (ਸ਼ਾਰਦਾ)- PCT ਹਿਊਮੈਨਿਟੀ ਦੇ ਸੰਸਥਾਪਕ ਜੁਗਿੰਦਰ ਸਿੰਘ ਸਲਾਰੀਆ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਮੇਰਾ ਵੋਟ ਮੇਰੀ ਸੋਚ’ ਅਧੀਨ PCT ਹਿਊਮੈਨਿਟੀ ਵੱਲੋਂ 5 ਮਈ ਨੂੰ ਸਥਾਨਕ ਅਭਯੇ ਹੋਟਲ ਪਟੇਲ ਚੌਕ ’ਚ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਸ਼ਾਮ 3 ਤੋਂ ਲੈ ਕੇ 5 ਵਜੇ ਤੱਕ ਕੀਤਾ ਜਾਵੇਗਾ, ਜਿਸ ’ਚ ਸ਼ਹਿਰ ਦੇ ਕਈ ਪਤਵੰਤੇ ਸੂਝਵਾਨ ਵਿਅਕਤੀ ਸ਼ਾਮਲ ਹੋ ਕੇ ਲੋਕਾਂ ਨੂੰ ‘ਮੇਰਾ ਵੋਟ ਮੇਰੀ ਸੋਚ’ ਪ੍ਰਤੀ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਕੀਮਤੀ ਵੋਟ ਦੇ ਅਧਿਕਾਰ ਦੇ ਪ੍ਰਤੀ ਜਾਗਰੂਕ ਕਰਨਾ ਹੋਵੇਗਾ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਸਤਿਸੰਗ ਲਈ ਚਲਾਈਆਂ ਜਾਣਗੀਆਂ ਵਿਸ਼ੇਸ਼ ਰੇਲਗੱਡੀਆਂ

ਜੁਗਿੰਦਰ ਸਿੰਘ ਸਲਾਰੀਆ ਨੇ ਕਿਹਾ ਕਿ ਹਰੇਕ ਨਾਗਰਿਕ ਦਾ ਇਹ ਸੁਪਨਾ ਹੈ ਕਿ ਸਾਡੇ ਦੇਸ਼ ’ਚੋਂ ਗਰੀਬੀ ਖਤਮ ਹੋਵੇ ਅਤੇ ਦੇਸ਼ ਬੁਲੰਦੀਆਂ ਨੂੰ ਛੂਹੇ ਅਤੇ ਹਰ ਇਨਸਾਨ ਨੂੰ ਰੋਟੀ, ਕੱਪੜਾ ਅਤੇ ਮਕਾਨ ਨਸੀਬ ਹੋ ਸਕੇ। ਜੇਕਰ ਅਸੀਂ ਆਪਣੇ ਦੇਸ਼ ਦੇ ਸੰਵਿਧਾਨ ਅਤੇ ਭਾਰਤ ਦੇ ਨਿਸ਼ਾਨ (ਤਿਰੰਗੇ) ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚਾ ਕਰ ਕੇ ਲਹਿਰਾਉਣਾ ਚਾਉਂਦੇ ਹਾਂ ਤਾਂ ਸਾਨੂੰ ਵੱਧ-ਚੜ੍ਹ ਕੇ ਵੋਟ ਪਾਉਣ ਲਈ ਘਰਾਂ ’ਚੋਂ ਨਿਕਲ ਕੇ ਬਾਹਰ ਆਉਣਾ ਪਵੇਗਾ। ਫਿਰ ਹੀ ਅਸੀਂ ਆਪਣੇ ਇਸ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News