ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਖੇਤੀਬਾੜੀ ਤੇ ਬਾਗਬਾਨੀ ਵਿਕਾਸ ਅਫ਼ਸਰ, ਦੇਣਗੇ 1 ਦਿਨ ਦੀ ਤਨਖ਼ਾਹ

Friday, Jul 21, 2023 - 06:56 PM (IST)

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਖੇਤੀਬਾੜੀ ਤੇ ਬਾਗਬਾਨੀ ਵਿਕਾਸ ਅਫ਼ਸਰ, ਦੇਣਗੇ 1 ਦਿਨ ਦੀ ਤਨਖ਼ਾਹ

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੋਂ ਸੇਧ ਲੈਂਦਿਆਂ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ (ਪੀ.ਡੀ.ਐਸ.ਏ) ਨੇ ਆਪਣੀ ਇਕ ਦਿਨ ਦੀ ਤਨਖ਼ਾਹ, ਜੋ ਕੁੱਲ 10 ਲੱਖ ਰੁਪਏ ਬਣਦੀ ਹੈ, ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ। ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਨੇ ਇਸੇ ਹਫ਼ਤੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਸੀਨੀਅਰ ਕਾਂਸਟੇਬਲ ਤੇ ਹੋਮਗਾਰਡ ਨੇ ਬੱਸ ਕੰਡਕਟਰ ਤੋਂ ਮੰਗੀ 2.5 ਲੱਖ ਰੁਪਏ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ ਵਿਕਾਸ ਅਫ਼ਸਰਾਂ ਅਤੇ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਸਾਂਝੀ ਨੁਮਾਇੰਦਾ ਸੰਸਥਾ ‘ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ’ ਦੇ ਇੱਕ ਵਫ਼ਦ ਨੇ ਅੱਜ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਖੇਤੀਬਾੜੀ ਮੰਤਰੀ ਵੱਲੋਂ ਸੂਬਾ ਭਰ ਵਿਚ ਖੇਤੀਬਾੜੀ ਤੇ ਬਾਗ਼ਬਾਨੀ ਖੇਤਰ ਵਿਚ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਪਰਦਾਫਾਸ਼; ਮੁੱਖ ਸਾਜ਼ਿਸ਼ਕਰਤਾ ਗ੍ਰਿਫ਼ਤਾਰ

ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਦੇ ਮਿਸਾਲੀ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਉਨ੍ਹਾਂ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ-ਵਸੇਬੇ ਲਈ ਆਪਣਾ ਸਹਿਯੋਗ ਦੇਣ ਲਈ ਸਾਂਝੇ ਤੌਰ ’ਤੇ ਫ਼ੈਸਲਾ ਕੀਤਾ ਹੈ ਕਿ ਐਸੋਸੀਏਸ਼ਨ ਦੇ ਸਮੂਹ ਮੈਂਬਰ, ਜਿਨ੍ਹਾਂ ਵਿਚ 500 ਖੇਤੀਬਾੜੀ ਵਿਕਾਸ ਅਫ਼ਸਰ ਅਤੇ ਬਾਗ਼ਬਾਨੀ ਵਿਕਾਸ ਅਫ਼ਸਰ ਸ਼ਾਮਲ ਹਨ, ਆਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣਗੇ ਤਾਂ ਜੋ ਇਸ ਨੇਕ ਤੇ ਹਮਦਰਦੀ-ਭਰਪੂਰ ਕਾਰਜ ਰਾਹੀਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹੱਥ ਵਧਾਇਆ ਜਾ ਸਕੇ ਅਤੇ ਲੋਕਾਂ ਦੇ ਮੁੜ-ਵਸੇਬੇ ਦੇ ਯਤਨਾਂ ਵਿਚ ਸਹਾਇਤਾ ਕੀਤੀ ਜਾ ਸਕੇ। ਐਸੋਸੀਏਸ਼ਨ ਵੱਲੋਂ ਯੋਗਦਾਨ ਵਜੋਂ ਕੁੱਲ੍ਹ 10 ਲੱਖ ਰੁਪਏ ਦੀ ਰਕਮ ਦਿੱਤੀ ਜਾਵੇਗੀ ਜਿਸ ਦੀ ਵਰਤੋਂ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਲੋੜਵੰਦ ਕਿਸਾਨਾਂ ਦੀ ਸਹਾਇਤਾ ਲਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਮੋਗਾ ਬੋਗਸ ਅਸਲਾ ਲਾਇਸੈਂਸ ਸਕੈਂਡਲ: ‘ਜਗ ਬਾਣੀ’ ਦੇ ਖ਼ੁਲਾਸੇ ਮਗਰੋਂ 2 ਮੁਲਜ਼ਮ ਗ੍ਰਿਫ਼ਤਾਰ, ਮਾਸਟਰ ਮਾਈਂਡ ਫ਼ਰਾਰ

ਪੀ.ਡੀ.ਐਸ.ਏ. ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਏਕੇ ਅਤੇ ਹਮਦਰਦੀ ਨਾਲ ਕੰਮ ਕਰਕੇ ਅਸੀਂ ਸਮੂਹਿਕ ਤੌਰ ’ਤੇ ਚੁਣੌਤੀਆਂ ਉਤੇ ਕਾਬੂ ਪਾਉਣ ਸਣੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਾਂ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਸਮੂਹ ਮੈਂਬਰ ਖੇਤੀਬਾੜੀ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਦੀ ਲਗਨ ਅਤੇ ਅਗਵਾਈ ਸਦਕਾ ਉਨ੍ਹਾਂ ਦੀ ਸੰਸਥਾ ਨੂੰ ਇਸ ਨੇਕ ਕਦਮ ਲਈ ਪ੍ਰੇਰਣਾ ਮਿਲੀ ਹੈ।

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anmol Tagra

Content Editor

Related News