ਕਿਸਾਨ ਅੰਦੋਲਨ ਨੂੰ ਕਿਸੇ ਧਰਮ ਜਾਂ ਭਾਈਚਾਰੇ ਨਾਲ ਨਾ ਜੋੜਿਆ ਜਾਵੇ : ਸੁਖਬੀਰ ਬਾਦਲ

Tuesday, Feb 09, 2021 - 02:55 PM (IST)

ਕਿਸਾਨ ਅੰਦੋਲਨ ਨੂੰ ਕਿਸੇ ਧਰਮ ਜਾਂ ਭਾਈਚਾਰੇ ਨਾਲ ਨਾ ਜੋੜਿਆ ਜਾਵੇ : ਸੁਖਬੀਰ ਬਾਦਲ

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਲੋਕ ਸਭਾ ਹਲਕਾ ਜਿਸ ਦੇ ਤਹਿਤ ਫਾਜ਼ਿਲਕਾ ਵੀ ਆਉਂਦਾ ਹੈ, ਦੇ ਐੱਮ. ਪੀ. ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਅੰਦੋਲਨ ਨੂੰ ਕਿਸੇ ਇਕ ਧਰਮ ਜਾਂ ਭਾਈਚਾਰੇ ਨਾਲ ਨਾ ਜੋਡ਼ਨ। ਉਨ੍ਹਾਂ ਕਿਹਾ ਕਿ ਉੱਤਰ-ਪ੍ਰਦੇਸ਼ ਤੋਂ ਲੈ ਕੇ ਕੇਰਲ ਤੱਕ ਸਾਰੇ ਕਿਸਾਨ ਇਕ ਹਨ ਅਤੇ ਇਹ ਤਿੰਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹਨ। ਸੁਖਬੀਰ ਬਾਦਲ ਨੇ ਬੀਤੇ ਦਿਨੀਂ 6 ਫਰਵਰੀ ਨੂੰ ਫਰੀਦਕੋਟ ’ਚ ਵਾਪਰੀ ਇਕ ਘਟਨਾ, ਜਿਸ ’ਚ ਠੇਕੇਦਾਰ ਕਰਨ ਕਟਾਰੀਆ ਨੇ ਖੁਦ ਨੂੰ ਆਪਣੇ ਦੋ ਮਾਸੂਮ ਬੱਚਿਆਂ ਅਤੇ ਪਤਨੀ ਨੂੰ ਗੋਲੀ ਮਾਰ ਲਈ ਸੀ, ਦੇ ਮਾਮਲੇ ’ਚ ਗਿਦਡ਼੍ਹਬਾਹਾ ਦੇ ਕਾਂਗਰਸ ਵਿਧਾਇਕ ਰਾਜਾ ਵਡ਼ਿੰਗ ਦੇ ਖ਼ਿਲਾਫ਼ ਕੇਸ ਦਰਜ਼ ਨਾ ਕਰਨ ਲਈ ਪੰਜਾਬ ਪੁਲਸ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਠੇਕੇਦਾਰ ਦੇ ਸੁਸਾਇਡ ਨੋਟ ’ਚ ਇਹ ਸਪਸ਼ਟ ਜ਼ਿਕਰ ਹੈ ਕਿ ਉਸ ਨੇ ਰਾਜਾ ਵਡ਼ਿੰਗ ਅਤੇ ਉਸ ਦੇ ਸਾਲੇ ਡਿੰਪੀ ਵਿਨਾਇਕ ਜੋ ਕਿ ਉਸ ਤੋਂ ਪੈਸੇ ਦੀ ਮੰਗ ਕਰ ਰਹੇ ਸਨ, ਤੋਂ ਦੁਖੀ ਹੋ ਕੇ ਆਤਮ-ਹੱਤਿਆ ਕੀਤੀ ਹੈ।

ਇਹ ਵੀ ਪੜ੍ਹੋ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤੀ ਜਾ ਰਹੀ ਹੈ ਗੈਂਗਸਟਰ ਸੁੱਖ ਭਿਖਾਰੀਵਾਲ ਕੋਲੋਂ ਪੁੱਛਗਿੱਛ 

ਉਨ੍ਹਾਂ ਕਿਹਾ ਕਿ ਇਹ ਦੁੱਖਦਾਈ ਹੈ ਕਿ ਠੇਕੇਦਾਰ ਅਤੇ ਉਸ ਦੇ ਦੋ ਬੱਚਿਆਂ ਦੀ ਮੌਤ ਅਤੇ ਪਤਨੀ ਦੇ ਜ਼ੇਰੇ ਇਲਾਜ ਹੋਣ ਦੇ ਬਾਵਜੂਦ ਵੀ ਪੁਲਸ ਰਾਜ ਵਡ਼ਿੰਗ ’ਤੇ ਕੇਸ ਦਰਜ਼ ਨਹੀਂ ਕਰ ਰਹੀ। ਉਨ੍ਹਾਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਲੋਡ਼ੀਂਦੀ ਮਦਦ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜਿਹਡ਼ੇ ਅਫਸਰ ਕਾਂਗਰਸ ਦੀ ਸ਼ਹਿ ’ਤੇ ਲੋਕਤੰਤਰ ਦਾ ਘਾਣ ਕਰ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਉਨ੍ਹਾਂ ਨੂੰ ਸਬਕ ਸਿਖਾਇਆ ਜਾਵੇਗਾ। ਸੁਖਬੀਰ ਬਾਦਲ ਨੇ ਸ਼ਹਿਰ ’ਚ ਇਕ ਦਰਜਨ ਤੋਂ ਵੱਧ ਥਾਵਾਂ ’ਤੇ ਚੋਣ ਰੈਲੀਆਂ ਕੀਤੀਆਂ ਅਤੇ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਨਰੇਸ਼ ਸੇਤੀਆ ਦੇ ਘਰ ਸ਼ਾਮ ਦੀ ਚਾਹ ਸਮੇਂ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਓ. ਐੱਸ. ਡੀ. ਸਤਿੰਦਰਜੀਤ ਸਿੰਘ ਮੰਟਾ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਨਰੇਸ਼ ਸੇਤੀਆ, ਅਕਾਲੀ ਆਗੂ ਨਰਿੰਦਰ ਪਾਲ ਸਿੰਘ ਸਵਨਾ ਆਦਿ ਅਕਾਲੀ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ‘ਕਿਸਾਨ ਨੇਤਾਵਾਂ ਦੇ ਵਸ ਤੋਂ ਬਾਹਰ ਹੋਈਆਂ ਕਈ ਗੱਲਾਂ, ਨਹੀਂ ਨਿਕਲ ਰਿਹਾ ਹੱਲ : ਸੋਮ ਪ੍ਰਕਾਸ਼’

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News