ਪੈਦਲ ਜਾ ਰਹੇ ਵਿਅਕਤੀ ਨੂੰ ਤੇਜ਼ ਰਫ਼ਤਾਰ ਟਰੈਕਟਰ ਚਾਲਕ ਨੇ ਮਾਰੀ ਟੱਕਰ, ਇਲਾਜ ਦੌਰਾਨ ਮੌਤ

Tuesday, Jan 13, 2026 - 10:11 AM (IST)

ਪੈਦਲ ਜਾ ਰਹੇ ਵਿਅਕਤੀ ਨੂੰ ਤੇਜ਼ ਰਫ਼ਤਾਰ ਟਰੈਕਟਰ ਚਾਲਕ ਨੇ ਮਾਰੀ ਟੱਕਰ, ਇਲਾਜ ਦੌਰਾਨ ਮੌਤ

ਲੁਧਿਆਣਾ (ਅਨਿਲ) : ਥਾਣਾ ਜੋਧੇਵਾਲ ਦੀ ਪੁਲਸ ਨੇ ਇਕ ਅਣਪਛਾਤੇ ਟਰੈਕਟਰ ਚਾਲਕ ਖਿਲਾਫ ਤੇਜ਼ ਰਫਤਾਰ ਨਾਲ ਵਾਹਨ ਚਲਾਉਣ ਅਤੇ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਮੁਹੰਮਦ ਕੁਮਾਰ ਰਜ਼ਾ ਪੁੱਤਰ ਮੁਹੰਮਦ ਮੁਬੀਨ ਵਾਸੀ ਕੁਲਦੀਪ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 5 ਜਨਵਰੀ ਨੂੰ ਦੁਪਹਿਰ ਲਗਭਗ 1 ਵਜੇ ਉਹ ਆਪਣੇ ਭਰਾ ਮੁਹੰਮਦ ਰਾਸ਼ਿਦ (33) ਨਾਲ ਪੈਦਲ ਖਾਣਾ ਖਾਣ ਲਈ ਜਾ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਇਕ ਤੇਜ਼ ਰਫ਼ਤਾਰ ਨੀਲੇ ਰੰਗ ਦੇ ਟਰੈਕਟਰ ਚਾਲਕ ਵਲੋਂ ਉਸ ਦੇ ਭਰਾ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦਾ ਭਰਾ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਇਲਾਜ ਲਈ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : 13, 14, 15, ਜਨਵਰੀ ਨੂੰ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ ਜਾਰੀ

ਜਾਂਚ ਅਧਿਕਾਰੀ ਨੇ ਦੱਸਿਆ ਕਿ ਜਿਸ ਤੋਂ ਬਾਅਦ ਇਲਾਜ ਦੌਰਾਨ ਮੁਹੰਮਦ ਰਾਸ਼ਿਦ ਦੀ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਉਕਤ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਟਰੈਕਟਰ ਚਾਲਕ ਖਿਲਾਫ਼ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਟਰੈਕਟਰ ਚਾਲਕ ਦੀ ਪਛਾਣ ਕਰਨ ਲਈ ਸੜਕ ਕਿਨਾਰੇ ਲਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ, ਤਾਂ ਜੋ ਟਰੈਕਟਰ ਚਾਲਕ ਦੀ ਪਛਾਣ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਵਿਅਕਤੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸ਼ਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।


author

Sandeep Kumar

Content Editor

Related News