ਪੰਜਾਬ 'ਚ ਭਿਆਨਕ ਸੜਕ ਹਾਦਸਾ! ਸਕੂਟਰੀ ਤੇ ਟਰੱਕ ਦੀ ਟੱਕਰ ਮਗਰੋਂ ਲੱਗੀ ਅੱਗ, 25 ਸਾਲਾ ਕੁੜੀ ਸਣੇ 2 ਦੀ ਮੌਤ

Thursday, Jul 30, 2026 - 12:41 PM (IST)

ਪੰਜਾਬ 'ਚ ਭਿਆਨਕ ਸੜਕ ਹਾਦਸਾ! ਸਕੂਟਰੀ ਤੇ ਟਰੱਕ ਦੀ ਟੱਕਰ ਮਗਰੋਂ ਲੱਗੀ ਅੱਗ, 25 ਸਾਲਾ ਕੁੜੀ ਸਣੇ 2 ਦੀ ਮੌਤ

ਫ਼ਤਹਿਗੜ੍ਹ ਸਾਹਿਬ (ਬਿਪਨ): ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਪਿੰਡ ਪੀਰ ਜੈਨ ਦੇ ਨਜ਼ਦੀਕ ਇਕ ਦਰਦਨਾਕ ਅਤੇ ਸੜਕ ਹਾਦਸਾ ਵਾਪਰ ਗਿਆ। ਚੰਡੀਗੜ੍ਹ ਵੱਲੋਂ ਆ ਰਹੇ ਇਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਿੱਧੀ ਟਰੱਕ ਦੇ ਹੇਠਾਂ ਜਾ ਵੜੀ, ਜਿਸ ਕਾਰਨ ਅਚਾਨਕ ਭਿਆਨਕ ਅੱਗ ਭੜਕ ਉੱਠੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ।

ਹਾਦਸੇ ਵਿਚ ਸਕੂਟਰੀ 'ਤੇ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ 42 ਸਾਲਾ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ ਰਹਿਣ ਵਾਲੀ 25 ਸਾਲਾ ਪੂਜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਸ ਦੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਨੇ ਅੱਗ 'ਤੇ ਕਾਬੂ ਪਾਇਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। 

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Anmol Tagra

Content Editor

Related News