ਤਰਨਤਾਰਨ ''ਚ 75 ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ ''ਤੇ 15.40 ਲੱਖ ਜੁਰਮਾਨਾ ਪਾਇਆ : ਇੰਜ. ਬਾਲ ਕ੍ਰਿਸ਼ਨ
Saturday, Aug 20, 2022 - 09:20 PM (IST)

ਤਰਨਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੀ ਲੀਡਰਸ਼ਿਪ ਅਤੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਦੀ ਅਗਵਾਈ 'ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਨ ਬਾਰਡਰ ਜ਼ੋਨ ਦੇ ਮੁੱਖ ਇੰਜੀਨੀਅਰ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਅੱਜ ਤਰਨਤਾਰਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਟੀਮਾਂ ਵੱਲੋਂ ਬਿਜਲੀ ਚੋਰੀ ਨੂੰ ਰੋਕਣ 650 ਵੱਖ-ਵੱਖ ਸ਼੍ਰੇਣੀਆਂ ਦੇ ਖਪਤਕਾਰਾਂ ਦੇ ਅਹਾਤਿਆਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦੇ ਤਹਿਤ ਬਿਜਲੀ ਚੋਰੀ ਦੇ 75 ਖਪਤਕਾਰ ਚੋਰੀ ਕਰਦੇ ਫੜੇ ਗਏ, ਜਿਨ੍ਹਾਂ ਨੂੰ 15.40 ਲੱਖ ਰੁਪਏ ਜੁਰਮਾਨਾ ਕੀਤਾ ਗਿਆ।
ਖ਼ਬਰ ਇਹ ਵੀ : ਹੜ੍ਹ 'ਚ ਰੁੜ੍ਹਿਆ ਪਠਾਨਕੋਟ ਦਾ ਚੱਕੀ ਪੁਲ, ਉਥੇ ਮੂਸੇਵਾਲਾ ਕਤਲ ਕਾਂਡ 'ਚ ਇਕ ਹੋਰ ਗੈਂਗਸਟਰ ਦੀ Entry, ਪੜ੍ਹੋ TOP 10
ਇਨ੍ਹਾਂ 'ਚ ਸਾਈਂ ਕਿਰਪਾ ਨਾਂ ਦੇ ਪੈਟਰੋਲ ਪੰਪ ਅਲਾਵਲਪੁਰ ਕਪੈਸਟਰ ਲਗਾ ਕੇ ਬਿਜਲੀ ਚੋਰੀ ਕਰਦਾ ਪਾਇਆ ਗਿਆ। ਇਸ ਦਾ ਲੋਡ 9 ਕਿਲੋਵਾਟ ਚੱਲਦਾ ਪਇਆ ਗਿਆ। ਇਸ ਨੂੰ ਬਿਜਲੀ ਚੋਰੀ ਦਾ 3.47 ਲੱਖ ਜੁਰਮਾਨਾ ਪਇਆ ਗਿਆ ਤੇ ਮੌਕੇ 'ਤੇ ਕੁਨੈਕਸ਼ਨ ਕੱਟ ਦਿੱਤਾ ਗਿਆ। ਇਸ ਉਪਰੰਤ ਖਪਤਕਾਰ ਵੱਲੋਂ ਉਕਤ ਬਿਜਲੀ ਚੋਰੀ ਦੀ ਸਾਰੀ ਰਕਮ ਤੁਰੰਤ ਜਮ੍ਹਾ ਕਰਵਾ ਦਿੱਤੀ ਗਈ। ਇਸ ਤੋਂ ਇਲਾਵਾ ਇੰਜ. ਜੀ. ਐੱਸ. ਖਹਿਰਾ ਡਿਪਟੀ ਚੀਫ ਇੰਜ. ਪੀ.ਐੱਸ.ਪੀ.ਸੀ.ਐੱਲ. ਤਰਨਤਾਰਨ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਤਰਨਤਾਰਨ ਸਰਕਲ ਵਿੱਚ 50 ਫ਼ੀਸਦੀ ਦੇ ਕਰੀਬ ਬਿਜਲੀ ਚੋਰੀ ਹੋ ਰਹੀ ਹੈ। ਭਿੱਖੀਵਿੰਡ ਅਤੇ ਪੱਟੀ ਦੇ ਏਰੀਏ 'ਚ ਬਿਜਲੀ ਚੋਰੀ ਹੋਰ ਵੀ ਵੱਧ ਪੱਧਰ 'ਤੇ ਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਬਿਜਲੀ ਚੋਰੀ ਰੋਕਣ ਲਈ ਲਗਾਤਾਰ ਅਜਿਹੀ ਛਾਪੇਮਾਰੀ ਕੀਤੀ ਜਾਵੇਗੀ। ਪਿੱਲਰ ਬਾਕਸਾਂ ਦੀ ਸੀਲਿੰਗ ਅਤੇ ਤਾਲਾਬੰਦੀ ਦਾ ਕੰਮ ਪੂਰੇ ਇਲਾਕੇ ਵਿੱਚ ਜ਼ੋਰਦਾਰ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨਾ ਕਰਨ ਅਤੇ ਬਿਜਲੀ ਦੀ ਵਰਤੋਂ ਸੰਜਮ ਨਾਲ ਕਰਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਫਰਜ਼ 'ਚ ਕੁਤਾਹੀ ਕਰਨ 'ਤੇ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਬਰਖ਼ਾਸਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।