ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ
Monday, May 19, 2025 - 10:55 AM (IST)

ਚੰਡੀਗੜ੍ਹ : ਸੂਬੇ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ ਹੈ। ਦਰਅਸਲ ਪੈਨਸ਼ਨਰਾਂ ਦੀ ਸਹੂਲਤ ਲਈ ਅਤੇ ਉਨ੍ਹਾਂ ਦੇ ਪੈਨਸ਼ਨ ਸਬੰਧੀ ਪੈਂਡਿੰਗ ਪਏ ਮਸਲਿਆਂ ਨਿਪਟਾਰੇ ਲਈ ਜਲੰਧਰ ਅਤੇ ਚੰਡੀਗੜ੍ਹ ਵਿਚ ਅੱਜ ਪੈਨਸ਼ਨ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਅਦਾਲਤਾਂ ਵਿਚ ਪੈਨਸ਼ਨਰ ਆਪਣੀਆਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਜਾਂ ਸਮੱਸਿਆਵਾਂ ਪੇਸ਼ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਵਿਚ ਡਿਫਾਲਟਰਾਂ ਨੂੰ ਵੱਡੀ ਰਾਹਤ, ਸੂਬਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਸੂਤਰਾਂ ਮੁਤਾਬਕ ਜਿਹੜੇ ਪੈਨਸ਼ਨਰ ਇਨ੍ਹਾਂ ਅਦਾਲਤਾਂ ਵਿਚ ਆਪਣੇ ਮਸਲੇ ਪੇਸ਼ ਕਰਨਾ ਚਾਹੁੰਦੇ ਹਨ, ਉਹ ਆਪਣੀਆਂ ਅਰਜ਼ੀਆਂ ਨਿਰਧਾਰਿਤ ਦਫਤਰਾਂ ਵਿਚ ਜਮ੍ਹਾਂ ਕਰਵਾਉਣ। ਜਲੰਧਰ ਵਿਚ ਲੱਗਣ ਵਾਲੀ ਪੈਨਸ਼ਨ ਅਦਾਲਤ ਲਈ ਅਰਜ਼ੀਆਂ ਸੁਪਰਡੈਂਟ, ਪੈਨਸ਼ਨ ਬ੍ਰਾਂਚ, ਕਮਿਸ਼ਨਰੇਟ ਜਲੰਧਰ ਵਿਖੇ ਜਮ੍ਹਾਂ ਕਰਵਾਈਆਂ ਗਈਆਂ। ਚੰਡੀਗੜ੍ਹ ਵਿਚ ਲੱਗਣ ਵਾਲੀ ਅਦਾਲਤ ਲਈ, ਅਰਜ਼ੀਆਂ ਡਾਇਰੈਕਟਰ, ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਵਿਚ ਜਮ੍ਹਾਂ ਹੋਈਆਂ। ਇਨ੍ਹਾਂ ਅਰਜ਼ੀਆਂ ਦੇ ਨਿਪਟਾਰੇ ਅਤੇ ਪੈਨਸ਼ਨਰਾਂ ਦੇ ਮਸਲਿਆਂ ਦੇ ਹੱਲ ਲਈ ਅੱਜ ਜਲੰਧਰ ਅਤੇ ਚੰਡੀਗੜ੍ਹ ਵਿਚ ਅਦਾਲਤਾਂ ਦਾ ਆਯੋਜਨ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਨੇ ਦਿੱਤੀ ਮਨਜ਼ੂਰੀ, ਪੰਜਾਬ 'ਚ ਲੱਗੇਗਾ ਇਹ ਪ੍ਰੋਜੈਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e